ਤਾਜਾ ਖਬਰਾਂ
ਖਰੜ ਵਿੱਚ ਗੁੰਡਾਗਰਦੀ ਅਤੇ ਹਿੰਸਾ ਦੀ ਇੱਕ ਅਤਿ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਕਾਨੂੰਨ (LLB) ਦੀ ਪੜ੍ਹਾਈ ਕਰ ਰਹੇ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ ਅਤੇ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇੱਕ ਮਹਿਲਾ ਸਮੇਤ ਚਾਰ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਦਹੀਆ (22) ਵਜੋਂ ਹੋਈ ਹੈ, ਜੋ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਪਿੰਡ ਗੜੀਵਾਲਾ ਦਾ ਰਹਿਣ ਵਾਲਾ ਸੀ। ਅਮਨ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਐਲ.ਐਲ.ਬੀ. ਦੀ ਪੜ੍ਹਾਈ ਕਰ ਰਿਹਾ ਸੀ ਅਤੇ ਆਪਣਾ ਭਵਿੱਖ ਬਣਾਉਣ ਲਈ ਖਰੜ ਇਲਾਕੇ ਵਿੱਚ ਰਹਿ ਰਿਹਾ ਸੀ।
Get all latest content delivered to your email a few times a month.