IMG-LOGO
ਹੋਮ ਪੰਜਾਬ: ਬਾਬਾ ਬਕਾਲਾ 'ਚ ਪਾਠੀ ਸਿੰਘ ‘ਤੇ ਹਮਲਾ, ਹਸਪਤਾਲ ਅੰਦਰ ਵੀ...

ਬਾਬਾ ਬਕਾਲਾ 'ਚ ਪਾਠੀ ਸਿੰਘ ‘ਤੇ ਹਮਲਾ, ਹਸਪਤਾਲ ਅੰਦਰ ਵੀ ਦੁਬਾਰਾ ਕੁੱਟਮਾਰ ਦੇ ਦੋਸ਼

Admin User - Apr 02, 2026 09:01 PM
IMG

ਬਾਬਾ ਬਕਾਲਾ ਹਲਕੇ ਦੇ ਪਿੰਡ ਠੱਠੀਆਂ ਵਿੱਚ ਇੱਕ ਪਾਠੀ ਸਿੰਘ ਨਾਲ ਹੋਈ ਕੁੱਟਮਾਰ ਦੀ ਘਟਨਾ ਨੇ ਇਲਾਕੇ ਵਿੱਚ ਚਿੰਤਾ ਅਤੇ ਤਣਾਅ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੀੜਤ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਕੁਝ ਵਿਅਕਤੀਆਂ ਨੇ ਉਸ ਦੇ ਘਰ ਵਿੱਚ ਦਾਖਲ ਹੋ ਕੇ ਉਸ ਨਾਲ ਬੇਰਹਿਮੀ ਨਾਲ ਹਮਲਾ ਕੀਤਾ ਅਤੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਇਸ ਘਟਨਾ ਦੀਆਂ ਵੀਡੀਓਜ਼ ਅਤੇ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਮਾਮਲਾ ਹੋਰ ਵੀ ਗੰਭੀਰ ਹੋ ਗਿਆ ਹੈ।

ਪੀੜਤ ਨੇ ਦੋਸ਼ ਲਗਾਇਆ ਕਿ ਜਦੋਂ ਉਹ ਇਲਾਜ ਲਈ ਸਿਵਲ ਹਸਪਤਾਲ ਪਹੁੰਚਿਆ ਤਾਂ ਹਮਲਾਵਰ ਉੱਥੇ ਵੀ ਆ ਗਏ ਅਤੇ ਉਸ ‘ਤੇ ਮੁੜ ਹਮਲਾ ਕੀਤਾ, ਇੱਥੋਂ ਤੱਕ ਕਿ ਉਸ ਦੀ ਦਾੜੀ ਨਾਲ ਬੇਅਦਬੀ ਵੀ ਕੀਤੀ ਗਈ। ਹਸਪਤਾਲ ਵਿੱਚ ਹੰਗਾਮੇ ਤੋਂ ਬਾਅਦ ਡਾਕਟਰਾਂ ਵੱਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ, ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਗ੍ਰਿਫ਼ਤਾਰੀਆਂ ਹੋਣਗੀਆਂ, ਜਦਕਿ ਸਥਾਨਕ ਲੋਕ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.