ਤਾਜਾ ਖਬਰਾਂ
ਪਾਕਿਸਤਾਨ ਵਿੱਚ ਤੇਲ ਦੀਆਂ ਕੀਮਤਾਂ ਨੇ ਨਵਾਂ ਰਿਕਾਰਡ ਬਣਾਇਆ ਹੈ, ਜਿਸ ਨਾਲ ਆਮ ਲੋਕਾਂ ‘ਤੇ ਮਹਿੰਗਾਈ ਦਾ ਵੱਡਾ ਬੋਝ ਪੈ ਗਿਆ ਹੈ। ਦੇਸ਼ ਦੀ ਸਰਕਾਰ ਨੇ ਡੀਜ਼ਲ ਦੀ ਕੀਮਤ ਵਧਾ ਕੇ 520.35 ਪਾਕਿਸਤਾਨੀ ਰੁਪਏ ਪ੍ਰਤੀ ਲੀਟਰ ਅਤੇ ਪੈਟਰੋਲ ਦੀ ਕੀਮਤ 458.40 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ। ਇਹ ਵਾਧਾ ਕਾਫੀ ਵੱਡਾ ਮੰਨਿਆ ਜਾ ਰਿਹਾ ਹੈ, ਕਿਉਂਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ 54.9 ਫੀਸਦੀ ਅਤੇ ਪੈਟਰੋਲ ਵਿੱਚ 42.7 ਫੀਸਦੀ ਦਾ ਉਛਾਲ ਆਇਆ ਹੈ। ਇਹ ਨਵੀਆਂ ਦਰਾਂ ਸ਼ੁੱਕਰਵਾਰ ਤੋਂ ਲਾਗੂ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਪਿਛਲੇ ਮਹੀਨੇ ਕਰੀਬ 20 ਫੀਸਦੀ ਦਾ ਵਾਧਾ ਕੀਤਾ ਗਿਆ ਸੀ, ਜਿਸ ਨਾਲ ਲੋਕ ਪਹਿਲਾਂ ਹੀ ਪ੍ਰੇਸ਼ਾਨ ਸਨ।
ਪੈਟਰੋਲੀਅਮ ਮੰਤਰੀ ਅਲੀ ਪਰਵੇਜ਼ ਮਲਿਕ ਨੇ ਇਸ ਵੱਡੇ ਵਾਧੇ ਲਈ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਚੜ੍ਹਦੀਆਂ ਕੀਮਤਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦੱਸਿਆ ਕਿ ਅਮਰੀਕਾ ਅਤੇ ਈਰਾਨ ਵਿਚਕਾਰ ਤਣਾਅ ਅਤੇ ਸੰਭਾਵਿਤ ਯੁੱਧ ਦੇ ਮਾਹੌਲ ਕਾਰਨ ਵਿਸ਼ਵ ਪੱਧਰ ‘ਤੇ ਤੇਲ ਦੀਆਂ ਕੀਮਤਾਂ ਬੇਕਾਬੂ ਹੋ ਗਈਆਂ ਹਨ। ਇਸ ਦਾ ਸਿੱਧਾ ਅਸਰ ਪਾਕਿਸਤਾਨ ‘ਤੇ ਪਿਆ ਹੈ, ਜੋ ਪਹਿਲਾਂ ਹੀ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਸ ਤਾਜ਼ਾ ਵਾਧੇ ਨਾਲ ਟ੍ਰਾਂਸਪੋਰਟ, ਖਾਦ-ਪੀਣ ਅਤੇ ਰੋਜ਼ਮਰਰਾ ਦੀਆਂ ਚੀਜ਼ਾਂ ਦੀਆਂ ਕੀਮਤਾਂ ਹੋਰ ਵੱਧਣ ਦੀ ਸੰਭਾਵਨਾ ਬਣ ਗਈ ਹੈ, ਜਿਸ ਨਾਲ ਆਮ ਜਨਤਾ ਦੀ ਮੁਸ਼ਕਲਾਂ ਹੋਰ ਵੀ ਵਧ ਸਕਦੀਆਂ ਹਨ।
Get all latest content delivered to your email a few times a month.