ਤਾਜਾ ਖਬਰਾਂ
ਬੀਤੇ ਦਿਨ ਪਾਣੀਪਤ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆ ਬੈਠੇ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦਾ ਅੱਜ ਬਠਿੰਡਾ ਦੀ ਅਨਾਜ ਮੰਡੀ ਵਿੱਚ ਸਥਿਤ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੁਖਦ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੱਖਾਂ ਵਿੱਚ ਅੰਸੂਆਂ ਨਾਲ ਅਗਨੀ ਦਿਖਾਈ ਗਈ। ਅੰਤਿਮ ਸਸਕਾਰ ਦੌਰਾਨ ਵੱਡੀ ਗਿਣਤੀ ਵਿੱਚ ਸਿਆਸੀ ਆਗੂ, ਵਰਕਰ ਅਤੇ ਇਲਾਕੇ ਦੇ ਲੋਕ ਹਾਜ਼ਰ ਹੋਏ ਅਤੇ ਸਭ ਨੇ ਭਾਵੁਕ ਹੋ ਕੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ।
ਇਸ ਮੌਕੇ Amrinder Singh Raja Warring ਨੇ ਕਿਹਾ ਕਿ ਪਾਰਟੀ ਨੇ ਸਿਰਫ਼ ਇੱਕ ਆਗੂ ਨਹੀਂ ਸਗੋਂ ਇੱਕ ਨਿੱਜੀ ਸਾਥੀ ਅਤੇ ਭਰਾ ਨੂੰ ਖੋ ਦਿੱਤਾ ਹੈ, ਜਿਸ ਨੇ ਨੀਵੇਂ ਪੱਧਰ ਤੋਂ ਉੱਠ ਕੇ ਆਪਣੀ ਵੱਖਰੀ ਪਛਾਣ ਬਣਾਈ ਸੀ। ਉਥੇ ਹੀ Charanjit Singh Channi ਨੇ ਦੱਸਿਆ ਕਿ ਇਸ ਹਾਦਸੇ ਦੀ ਜਾਂਚ ਸ਼ੁਰੂ ਹੋ ਚੁੱਕੀ ਹੈ ਅਤੇ ਉਮੀਦ ਜਤਾਈ ਕਿ ਸੱਚਾਈ ਜਲਦੀ ਸਾਹਮਣੇ ਆਵੇਗੀ। ਦੋਵਾਂ ਆਗੂਆਂ ਸਮੇਤ ਹੋਰ ਕਾਂਗਰਸੀ ਨੇਤਾਵਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਭਰੋਸਾ ਦਿਵਾਇਆ ਕਿ ਪੂਰੀ ਪਾਰਟੀ ਇਸ ਮੁਸ਼ਕਲ ਵੇਲੇ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।
Get all latest content delivered to your email a few times a month.