IMG-LOGO
ਹੋਮ ਪੰਜਾਬ: ਖ਼ਰਾਬ ਮੌਸਮ ਕਾਰਨ ਕਿਸਾਨਾਂ ਦੀ ਚਿੰਤਾ ਵਧੀ, ਫਿਰੋਜ਼ਪੁਰ ਸਮੇਤ 14...

ਖ਼ਰਾਬ ਮੌਸਮ ਕਾਰਨ ਕਿਸਾਨਾਂ ਦੀ ਚਿੰਤਾ ਵਧੀ, ਫਿਰੋਜ਼ਪੁਰ ਸਮੇਤ 14 ਜ਼ਿਲ੍ਹਿਆਂ ‘ਚ ਬਾਰਿਸ਼ ਤੇ ਗੜ੍ਹੇਮਾਰੀ ਲਈ ਯੈਲੋ ਅਲਰਟ ਜਾਰੀ

Admin User - Apr 03, 2026 09:10 PM
IMG

ਫਿਰੋਜ਼ਪੁਰ ਸਮੇਤ ਪੰਜਾਬ ਦੇ ਕਈ ਮੈਦਾਨੀ ਇਲਾਕਿਆਂ ਵਿੱਚ ਮੌਸਮ ਨੇ ਅਚਾਨਕ ਬਦਲਾਅ ਕਰ ਦਿੱਤਾ ਹੈ, ਜਿਸ ਨਾਲ ਕਿਸਾਨਾਂ ਵਿੱਚ ਫਸਲ ਨੂੰ ਹੋਣ ਵਾਲੇ ਨੁਕਸਾਨ ਨੂੰ ਲੈ ਕੇ ਚਿੰਤਾ ਪੈਦਾ ਹੋ ਗਈ ਹੈ। ਲਗਾਤਾਰ ਬੇਮੌਸਮੀ ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਖੜ੍ਹੀ ਕਣਕ ਅਤੇ ਹੋਰ ਫਸਲਾਂ ਨੂੰ ਝੁਕਾ ਦਿੱਤਾ ਹੈ ਅਤੇ ਕਈ ਥਾਵਾਂ ‘ਤੇ ਗੜ੍ਹੇਮਾਰੀ ਹੋਣ ਨਾਲ ਪਹਿਲਾਂ ਹੀ ਫਸਲ ਨੁਕਸਾਨੀ ਹੋ ਚੁੱਕੀ ਹੈ। ਫਿਰੋਜ਼ਪੁਰ ਵਿੱਚ ਅੱਜ ਵੀ ਰੁਕ-ਰੁਕ ਕੇ ਤੇਜ਼ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਕਿਸਾਨਾਂ ਦੀ ਮਿਹਨਤ ਖ਼ਤਰੇ ਵਿੱਚ ਪੈ ਗਈ ਹੈ।

ਕਿਸਾਨਾਂ ਨੇ ਦੱਸਿਆ ਕਿ ਕਣਕ ਦੀ ਫਸਲ ਕਟਾਈ ਲਈ ਪੂਰੀ ਤਰ੍ਹਾਂ ਤਿਆਰ ਹੈ, ਪਰ ਮੌਸਮ ਦੇ ਲਗਾਤਾਰ ਬਦਲਾਅ ਅਤੇ ਹਵਾਵਾਂ ਕਾਰਨ ਫਸਲ ਦੇ ਦਾਣੇ ਕਾਲੇ ਹੋ ਸਕਦੇ ਹਨ ਜਾਂ ਝੜ ਸਕਦੇ ਹਨ। ਗੜ੍ਹੇਮਾਰੀ ਕਾਰਨ ਕਈ ਖੇਤਰਾਂ ਵਿੱਚ ਪਹਿਲਾਂ ਹੀ ਖੇਤੀ ਨੂੰ ਨੁਕਸਾਨ ਹੋ ਚੁੱਕਾ ਹੈ। ਕਿਸਾਨਾਂ ਨੇ ਚਿੰਤਾ ਜਤਾਈ ਕਿ ਜੇਕਰ ਮੌਸਮ ਇਹੀ ਰਹੇ, ਤਾਂ ਸਾਲ ਦੀ ਮਿਹਨਤ ਬੇਕਾਰ ਹੋ ਸਕਦੀ ਹੈ ਅਤੇ ਵਿੱਤੀ ਤੰਗੀ ਦਾ ਸਾਹਮਣਾ ਕਰਨਾ ਪਵੇਗਾ।

ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵਿਭਾਗ ਨੇ ‘ਯੈਲੋ ਅਲਰਟ’ ਜਾਰੀ ਕਰਦਿਆਂ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਹੈ। ਖਾਸ ਕਰਕੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਅਤੇ ਮੁਹਾਲੀ ਦੇ ਖੇਤਰ ਪ੍ਰਭਾਵਿਤ ਹੋ ਸਕਦੇ ਹਨ। ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਮੌਸਮ ਦੇ ਹਾਲਾਤ ਦੇਖ ਕੇ ਹੀ ਫਸਲ ਦੀ ਕਟਾਈ ਅਤੇ ਸਾਂਭ-ਸੰਭਾਲ ਦਾ ਫੈਸਲਾ ਲੈਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.