ਤਾਜਾ ਖਬਰਾਂ
ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਰੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਮੁੱਖ ਮੰਤਰੀ Bhagwant Mann ਨੇ ਬਠਿੰਡਾ ਵਿਖੇ ਇੱਕ ਕੜਾ ਫ਼ੈਸਲਾ ਲਿਆ। ਐਤਵਾਰ ਨੂੰ Balwant Gargi Auditorium ਵਿੱਚ ਹੋਈ ਇੱਕ ਅਹਿਮ ਮੀਟਿੰਗ ਦੌਰਾਨ, ਜਿੱਥੇ ਉਹ ਅਧਿਕਾਰੀਆਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਰਹੇ ਸਨ, ਉਨ੍ਹਾਂ ਨੇ ਸਦਰ ਪੁਲਿਸ ਸਟੇਸ਼ਨ ਦੇ ਪੂਰੇ ਸਟਾਫ਼ ਨੂੰ ਤੁਰੰਤ ਤਬਦੀਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਇਹ ਫ਼ੈਸਲਾ ਨਸ਼ਿਆਂ ਕਾਰਨ ਵਧ ਰਹੀਆਂ ਮੌਤਾਂ ਨੂੰ ਲੈ ਕੇ ਮਿਲੀਆਂ ਗੰਭੀਰ ਸ਼ਿਕਾਇਤਾਂ ਦੇ ਆਧਾਰ ‘ਤੇ ਲਿਆ ਗਿਆ।
ਮੀਟਿੰਗ ਵਿੱਚ ਪਿੰਡ ਗੁਲਾਬਗੜ੍ਹ ਦੇ ਸਰਪੰਚ ਲੱਖਾ ਸਿੰਘ ਨੇ ਪੁਲਿਸ ਦੇ ਕੰਮਕਾਜ ‘ਤੇ ਸਵਾਲ ਉਠਾਉਂਦੇ ਹੋਏ ਦੱਸਿਆ ਕਿ ਇਲਾਕੇ ਵਿੱਚ ਨਸ਼ਿਆਂ ਦੀ ਸਮੱਸਿਆ ਬਹੁਤ ਗੰਭੀਰ ਰੂਪ ਧਾਰ ਚੁੱਕੀ ਹੈ। ਉਨ੍ਹਾਂ ਦੇ ਮੁਤਾਬਕ, ਕਈ ਵਾਰ ਜਾਣਕਾਰੀ ਦੇਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ਇਹ ਗੱਲ ਸੁਣਦੇ ਹੀ ਮੁੱਖ ਮੰਤਰੀ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਸਾਰੇ ਸਟਾਫ਼ ਨੂੰ ਹਟਾਉਣ ਦਾ ਐਲਾਨ ਕਰ ਦਿੱਤਾ।
ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਨਸ਼ਿਆਂ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਪੁਲਿਸ ਕਰਮਚਾਰੀ ਆਪਣੀ ਡਿਊਟੀ ਵਿੱਚ ਨਾਕਾਮ ਰਹਿੰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਇਸ ਫ਼ੈਸਲੇ ਨਾਲ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ ਅਤੇ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਜਵਾਬਦੇਹੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
Get all latest content delivered to your email a few times a month.