IMG-LOGO
ਹੋਮ ਪੰਜਾਬ: ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਵੱਲੋਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਡਾ. ਵਰਿਆਮ...

ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਵੱਲੋਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ ਤੇ ਡਾ. ਸਰਬਜੀਤ ਕੌਰ ਸੋਹਲ ਪ੍ਰਬੰਧਕੀ ਬੋਰਡ ਵਿੱਚ ਨਾਮਜ਼ਦ

Admin User - Apr 05, 2026 08:12 PM
IMG

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਨਵੇਂ ਚੁਣੇ ਗਏ ਪ੍ਰਬੰਧਕੀ ਬੋਰਡ ਦੀ ਪਲੇਠੀ ਇਕੱਤ੍ਰਤਾ 05 ਅਪ੍ਰੈਲ, 2026 ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਜੁੜੀਆਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ ਅਤੇ ਡਾ. ਸਰਬਜੀਤ ਕੌਰ ਸੋਹਲ ਨੂੰ ਪ੍ਰਬੰਧਕੀ ਬੋਰਡ ਵਿਚ ਨਾਮਜ਼ਦਗੀ ਉਪਰੰਤ ਸ਼ਾਮਿਲ ਕੀਤਾ ਗਿਆ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰਨੇ ਦੱਸਿਆ ਕਿ ਡਾ. ਹਰੀ ਸਿੰਘ ਜਾਚਕ ਨੂੰ ਸਕੱਤਰ, ਸੱਭਿਆਚਾਰਕ ਸਰਗਰਮੀਆਂ, ਸ.ਪ੍ਰਭਜੋਤ ਸਿੰਘ ਸੋਹੀ ਨੂੰ ਸਕੱਤਰ, ਭਵਨ ਪ੍ਰਬੰਧਕ ਅਤੇ ਸ੍ਰੀ ਕੇ. ਸਾਧੂ ਸਿੰਘ ਨੂੰ ਦਫ਼ਤਰ ਸਕੱਤਰ ਅਤੇ ਮੀਡੀਆ ਸੰਪਰਕ ਦੀ ਜ਼ਿੰਮੇਂਵਾਰੀ ਸੌਂਪੀ ਗਈ ਹੈ।

ਪ੍ਰਬੰਧਕੀ ਬੋਰਡ ਦੀ ਇਕੱਤ੍ਰਤਾ ਵਿਚ ਸਾਬਕਾ ਪ੍ਰਧਾਨ ਡਾ. ਸ. ਸ. ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਲਖਵਿੰਦਰ ਸਿੰਘ ਜੌਹਲ ਤੋਂ ਇਲਾਵਾ ਡਾ. ਵਰਿਆਮ ਸਿੰਘ ਸੰਧੂ, ਡਾ. ਪਾਲ ਕੌਰ, ਡਾ. ਗੁਰਇਕਬਾਲ ਸਿੰਘ, ਸ੍ਰੀ ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸ੍ਰੀਮਤੀ ਸੁਰਿੰਦਰ ਨੀਰ, ਸੁਰਿੰਦਰ ਕੈਲੇ, ਡਾ.ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ,ਨਵਤੇਜ ਗੜ੍ਹਦੀਵਾਲਾ, ਡਾ. ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਡਾ. ਰੋਜ਼ੀ ਸਿੰਘ, ਦੀਪ ਜਗਦੀਪ ਸਿੰਘ ਸ਼ਾਮਲ ਸਨ। ਪ੍ਰਧਾਨਗੀ ਡਾ. ਸਰਬਜੀਤ ਸਿੰਘ ਨੇ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.