ਤਾਜਾ ਖਬਰਾਂ
ਚੰਡੀਗੜ੍ਹ : ਈਰਾਨ ਦੀ ਰਾਜਧਾਨੀ ਤਹਿਰਾਨ ਵਿੱਚ ਅਮਰੀਕਾ-ਇਜ਼ਰਾਈਲ ਹਮਲੇ ਵਿੱਚ ਚਾਰ ਲੋਕ ਮਾਰੇ ਗਏ ਅਤੇ ਸੱਤ ਹੋਰ ਜ਼ਖਮੀ ਹੋ ਗਏ। ਇਹ ਹਮਲਾ ਪੂਰਬੀ ਤਹਿਰਾਨ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਹੋਇਆ। ਰਿਪੋਰਟਾਂ ਅਨੁਸਾਰ, ਹਮਲੇ ਵਿੱਚ ਤਿੰਨ ਰਿਹਾਇਸ਼ੀ ਯੂਨਿਟ ਪੂਰੀ ਤਰ੍ਹਾਂ ਤਬਾਹ ਹੋ ਗਏ, ਜਦੋਂ ਕਿ ਲਗਭਗ 50 ਇਮਾਰਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਬਚਾਅ ਟੀਮਾਂ ਮਲਬੇ ਵਿੱਚ ਫਸੇ ਲੋਕਾਂ ਦੀ ਭਾਲ ਕਰ ਰਹੀਆਂ ਹਨ, ਅਤੇ ਮੌਤਾਂ ਦੀ ਗਿਣਤੀ ਵਧਣ ਦੀ ਉਮੀਦ ਹੈ।
ਇਸ ਤੋਂ ਪਹਿਲਾਂ, ਫਾਰਸ ਅਤੇ ਤਸਨੀਮ ਨਿਊਜ਼ ਏਜੰਸੀਆਂ ਨੇ ਤਹਿਰਾਨ ਦੇ ਬਹਾਰਸਤਾਨ ਖੇਤਰ ਵਿੱਚ ਇੱਕ ਹੋਰ ਹਮਲੇ ਵਿੱਚ ਘੱਟੋ-ਘੱਟ 13 ਲੋਕਾਂ ਦੀ ਮੌਤ ਦਾ ਦਾਅਵਾ ਕੀਤਾ ਸੀ।
Get all latest content delivered to your email a few times a month.