IMG-LOGO
ਹੋਮ ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ ਅੱਜ ਹੋਸ਼ਿਆਰਪੁਰ ਦੌਰੇ 'ਤੇ, ਜ਼ਿਲ੍ਹੇ ਨੂੰ...

ਮੁੱਖ ਮੰਤਰੀ ਭਗਵੰਤ ਮਾਨ ਅੱਜ ਹੋਸ਼ਿਆਰਪੁਰ ਦੌਰੇ 'ਤੇ, ਜ਼ਿਲ੍ਹੇ ਨੂੰ ਦੇਣਗੇ ਕਰੋੜਾਂ ਦੇ ਵਿਕਾਸ ਕਾਰਜਾਂ ਦੀ ਸੌਗਾਤ

Admin User - Apr 07, 2026 10:46 AM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜ਼ਿਲ੍ਹਾ ਹੋਸ਼ਿਆਰਪੁਰ ਦਾ ਦੌਰਾ ਕਰਨਗੇ, ਜਿੱਥੇ ਉਹ ਇਲਾਕਾ ਨਿਵਾਸੀਆਂ ਨੂੰ ਕਈ ਵੱਡੇ ਤੋਹਫ਼ੇ ਦੇਣ ਜਾ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਮੁੱਖ ਮੰਤਰੀ ਜਿੱਥੇ ਸਿਹਤ ਸਹੂਲਤਾਂ ਵਿੱਚ ਵਾਧਾ ਕਰਨਗੇ, ਉੱਥੇ ਹੀ ਕਈ ਅਹਿਮ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਵੀ ਕਰਨਗੇ।

ਆਪਣੇ ਪ੍ਰੋਗਰਾਮ ਦੇ ਪਹਿਲੇ ਪੜਾਅ ਵਿੱਚ ਮੁੱਖ ਮੰਤਰੀ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਦੇ ਅਧੀਨ ਆਉਂਦੇ ਕਸਬਾ ਹਰਿਆਣਾ ਵਿਖੇ ਪਹੁੰਚਣਗੇ। ਇੱਥੇ ਉਹ ਕਮਿਊਨਿਟੀ ਹੈਲਥ ਸੈਂਟਰ (CHC) ਦੀ ਨਵੀਂ ਬਣਨ ਵਾਲੀ ਸ਼ਾਨਦਾਰ ਇਮਾਰਤ ਦਾ ਨੀਂਹ ਪੱਥਰ ਰੱਖਣਗੇ। ਇਸ ਨਵੀਂ ਇਮਾਰਤ ਨਾਲ ਇਲਾਕੇ ਦੇ ਲੋਕਾਂ ਨੂੰ ਆਧੁਨਿਕ ਸਿਹਤ ਸੇਵਾਵਾਂ ਲਈ ਦੂਰ ਨਹੀਂ ਜਾਣਾ ਪਵੇਗਾ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.