IMG-LOGO
ਹੋਮ ਪੰਜਾਬ: ਪੁਲਿਸ ਦੀ ਵੱਡੀ ਕਾਰਵਾਈ: ਮਾਨਸਾ 'ਚ ਰੈਸਟੋਰੈਂਟ ਮਾਲਕ ਕੋਲੋਂ 1...

ਪੁਲਿਸ ਦੀ ਵੱਡੀ ਕਾਰਵਾਈ: ਮਾਨਸਾ 'ਚ ਰੈਸਟੋਰੈਂਟ ਮਾਲਕ ਕੋਲੋਂ 1 ਕਿਲੋ 50 ਗ੍ਰਾਮ ਹੈਰੋਇਨ ਬਰਾਮਦ

Admin User - Apr 07, 2026 08:32 PM
IMG

ਨਸ਼ਾ ਤਸਕਰੀ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਮਾਨਸਾ ਪੁਲਿਸ ਨੇ ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਇੱਕ ਰੈਸਟੋਰੈਂਟ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਸਟਾਫ ਦੀ ਟੀਮ ਨੇ ਗੁਪਤ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਕਚਹਿਰੀ ਰੋਡ ‘ਤੇ ਸਥਿਤ “ਕਰਨ ਅਰਜੁਨ” ਰੈਸਟੋਰੈਂਟ ਕੈਫੇ ਦੇ ਮਾਲਕ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਪੁਲਿਸ ਨੇ ਉਸਦੇ ਕਬਜ਼ੇ ‘ਚੋਂ ਲਗਭਗ 1 ਕਿਲੋ 50 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤੀ, ਜੋ ਕਿ ਨਸ਼ਾ ਤਸਕਰੀ ਦੇ ਵੱਡੇ ਜਾਲ ਵੱਲ ਇਸ਼ਾਰਾ ਕਰਦੀ ਹੈ।

ਇਸ ਕਾਰਵਾਈ ਦੀ ਅਗਵਾਈ ਸੀਆਈਏ ਇੰਚਾਰਜ ਬਲਕੌਰ ਸਿੰਘ ਨੇ ਕੀਤੀ। ਐਸਐਸਪੀ ਮਾਨਸਾ ਭਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦੋਸ਼ੀ ਦਾ ਪਿਛਲਾ ਰਿਕਾਰਡ ਵੀ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਹੈ ਅਤੇ ਉਹ ਪਹਿਲਾਂ ਵੀ ਐਨਡੀਪੀਐਸ ਮਾਮਲੇ ਵਿੱਚ 10 ਸਾਲ ਦੀ ਸਜ਼ਾ ਕੱਟ ਚੁੱਕਾ ਹੈ।

ਪੁਲਿਸ ਹੁਣ ਇਸ ਗੱਲ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਕਿੱਥੋਂ ਆਈ ਅਤੇ ਇਸਦੀ ਸਪਲਾਈ ਕਿਸ ਜਗ੍ਹਾ ਕੀਤੀ ਜਾਣੀ ਸੀ। ਇਸ ਮਾਮਲੇ ਨਾਲ ਜੁੜੇ ਹੋਰ ਸੰਭਾਵਿਤ ਨੈੱਟਵਰਕ ਅਤੇ ਸਾਥੀਆਂ ਦੀ ਵੀ ਤਲਾਸ਼ ਜਾਰੀ ਹੈ। ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਆਉਣ ਵਾਲੇ ਸਮੇਂ ‘ਚ ਵੀ ਐਸੀ ਕਾਰਵਾਈਆਂ ਜਾਰੀ ਰਹਿਣਗੀਆਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.