IMG-LOGO
ਹੋਮ ਪੰਜਾਬ: ਫਗਵਾੜਾ 'ਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ...

ਫਗਵਾੜਾ 'ਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

Admin User - Apr 07, 2026 10:17 PM
IMG

ਚੰਡੀਗੜ੍ਹ/ਫਗਵਾੜਾ, 7 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਪੂਰਥਲਾ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ  ਅਤੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ 16.8 ਕਿਲੋਗ੍ਰਾਮ ਹੈਰੋਇਨ  ਬਰਾਮਦ ਕੀਤੀ ਹੈI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

 ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲਾ ਦੇ ਬਲਵਿੰਦਰ ਸਿੰਘ, ਅੰਮ੍ਰਿਤਸਰ ਦੇ ਗੋਹਲਵਾੜ ਦੀ ਸੁਮਨਪ੍ਰੀਤ ਕੌਰ; ਅੰਮ੍ਰਿਤਸਰ ਦੇ ਪਿੰਡ ਦਾਉਕੇ ਦੇ ਵਸਨੀਕ ਹਰਪਾਲ ਸਿੰਘ ਅਤੇ ਜਸਕਰਨਬੀਰ ਸਿੰਘ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸਲੇਟੀ ਰੰਗ ਦੀ ਮਾਰੂਤੀ ਬਲੀਨੋ ਕਾਰ ਵੀ ਜ਼ਬਤ ਕਕੀਤੀ ਹੈ ।


ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਪਾਕਿਸਤਾਨ ਅਤੇ ਦੁਬਈ ਸਥਿਤ ਹੈਂਡਲਰਾਂ ਦੇ ਇਸ਼ਾਰੇ 'ਤੇ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਹ ਖੇਪ ਅੰਮ੍ਰਿਤਸਰ ਸਰਹੱਦੀ ਖੇਤਰ ਤੋਂ ਲਿਆਂਦੀ ਗਈ ਸੀ ਅਤੇ ਇਸਦੀ ਡਿਲੀਵਰੀ ਚੰਡੀਗੜ੍ਹ ਵਿੱਚ ਕੀਤੀ ਜਾਣੀ ਸੀ।


ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅੱਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।


ਅਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਖੁਫੀਆ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਫਗਵਾੜਾ ਪੁਲਿਸ ਟੀਮਾਂ ਦੁਆਰਾ ਇਕ ਰਣਨੀਤਕ ਅਪ੍ਰੇਸ਼ਨ ਚਲਾਇਆ ਗਿਆ ।


ਐਸ. ਐਸ.ਪੀ. ਨੇ ਕਿਹਾ,"ਜਦੋਂ ਪੁਲਿਸ ਨੇ ਸ਼ੱਕੀਆਂ ਦੀ ਬਲੇਨੋ ਕਾਰ ਨੂੰ ਰੋਕਿਆ  ਤਾਂ ਮੁਲਜ਼ਮ ਨੇ  ਪੁਲਿਸ ਪਾਰਟੀ ਨੂੰ ਗੱਡੀ ਚੜਾਉਣ ਦੀ ਕੋਸ਼ਿਸ਼ ਕਰਦਿਆਂ ਫਰਾਰ ਹੋਣ ਦਾ ਯਤਨ ਕੀਤਾ । ਤੇਜ਼ੀ ਨਾਲ ਪਿੱਛਾ ਕਰਨ ਤੋਂ ਬਾਅਦ, ਪੁਲਿਸ ਨੂੰ ਗੱਡੀ ਨੂੰ ਰੋਕਣ ਲਈ ਗੱਡੀ ਦੇ ਟਾਇਰਾਂ 'ਤੇ ਗੋਲੀਆਂ ਚਲਾਉਣੀਆਂ ਪਈਆਂI' ਉਹਨਾਂ ਇਹ ਵੀ ਕਿਹਾ ਕਿ ਬਾਅਦ ਵਿਚ ਗੱਡੀ ਦੀ  ਤਲਾਸ਼ੀ ਲੈਣ 'ਤੇ 16.8 ਕਿਲੋਗ੍ਰਾਮ ਹੈਰੋਇਨ  ਬਰਾਮਦ ਕੀਤੀ ।


ਇਸ ਸਬੰਧ ਵਿੱਚ ਐਫ ਆਈ ਆਰ ਨੰਬਰ 27 ਮਿਤੀ 27/4/26 ਨੂੰ ਪੁਲਿਸ ਸਟੇਸ਼ਨ ਸਦਰ ਫਗਵਾੜਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ ਬੀਐਨਐਸ ਦੀ ਧਾਰਾ 111  ਤਹਿਤ ਕੇਸ ਦਰਜ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.