IMG-LOGO
ਹੋਮ ਪੰਜਾਬ: ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਸ਼ਟਰੀ ਹਥਿਆਰ ਤਸਕਰੀ ਮੋਡੀਊਲ ਬੇਨਕਾਬ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਸ਼ਟਰੀ ਹਥਿਆਰ ਤਸਕਰੀ ਮੋਡੀਊਲ ਬੇਨਕਾਬ

Admin User - Apr 08, 2026 04:57 PM
IMG

ਅੰਮ੍ਰਿਤਸਰ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਵੱਲ ਵੱਡੀ ਸਫਲਤਾ ਹਾਸਲ ਕਰਦਿਆਂ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਗੈਰਕਾਨੂੰਨੀ ਹਥਿਆਰ ਤਸਕਰੀ ਮੋਡੀਊਲ ਦਾ ਭੰਡਾਫੋੜ ਕੀਤਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਤਿੰਨ ਦੋਸ਼ੀਆਂ ਅਤੇ ਇੱਕ ਨਾਬਾਲਿਗ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਆਰੋਪੀਆ ਦੇ ਕਬਜ਼ੇ ਵਿਚੋਂ 7 ਅਧੁਨਿਕ ਪਿਸਤੌਲ, 12 ਜਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਗਈ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਗਿਰੋਹ ਡਰੋਨ ਰਾਹੀਂ ਅਟਾਰੀ ਸਰਹੱਦ ਦੇ ਇਲਾਕੇ ਵਿੱਚ ਹਥਿਆਰ ਮੰਗਵਾਉਂਦਾ ਸੀ ਅਤੇ ਫਿਰ ਪੰਜਾਬ ਦੇ ਵੱਖ-ਵੱਖ ਅਪਰਾਧਿਕ ਗਿਰੋਹਾਂ ਤੱਕ ਪਹੁੰਚਾਉਂਦਾ ਸੀ। ਪੁਲਿਸ ਅਨੁਸਾਰ ਦੋਸ਼ੀ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਸੋਸ਼ਲ ਮੀਡੀਆ ਰਾਹੀਂ ਸੰਪਰਕ ਵਿੱਚ ਸਨ। ਪਹਿਲਾਂ ਤੋਂ ਤੈਅ ਕੀਤੀਆਂ ਲੋਕੇਸ਼ਨਾਂ ‘ਤੇ ਹਥਿਆਰ ਡਰੋਨ ਰਾਹੀਂ ਸੁੱਟੇ ਜਾਂਦੇ ਸਨ, ਜਿਨ੍ਹਾਂ ਨੂੰ ਇਲਾਕੇ ਦੇ ਨੌਜਵਾਨ ਇਕੱਠਾ ਕਰਕੇ ਅੱਗੇ ਸਪਲਾਈ ਕਰਦੇ ਸਨ। ਇਸ ਤਰੀਕੇ ਨਾਲ ਇੱਕ ਵੱਡਾ ਨੈੱਟਵਰਕ ਬਣਿਆ ਹੋਇਆ ਸੀ। ਅਰੋਪਿਆ ਦੇ ਪਿਛੋਕੜ ‘ਤੇ ਨਜ਼ਰ ਮਾਰਿਆਂ ਪਤਾ ਲੱਗਿਆ ਕਿ ਕੁਝ ਪਹਿਲਾਂ ਵੀ ਨਸ਼ਿਆਂ ਨਾਲ ਸੰਬੰਧਿਤ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ। ਇਸ ਮਾਮਲੇ ਵਿੱਚ ਇੱਕ ਨਾਬਾਲਿਗ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਹੈ, ਜਿਸਨੂੰ ਪਹਿਲਾਂ ਵੀ ਹਥਿਆਰਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਨੇ ਕਿਹਾ ਕਿ ਅਪਰਾਧੀ ਅਕਸਰ ਨਾਬਾਲਿਗਾਂ ਦਾ ਫਾਇਦਾ ਚੁੱਕਦੇ ਹਨ ਤਾਂ ਜੋ ਕਾਨੂੰਨੀ ਕਾਰਵਾਈ ਤੋਂ ਬਚ ਸਕਣ। ਥਾਣਾ ਛੇਹਰਟਾ ਵਿੱਚ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਇਸ ਨੈੱਟਵਰਕ ਦੇ ਹੋਰ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਪੁਲਿਸ ਗੈਰਕਾਨੂੰਨੀ ਹਥਿਆਰ ਤਸਕਰੀ ਅਤੇ ਅਪਰਾਧ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ‘ਤੇ ਕੰਮ ਕਰ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.