IMG-LOGO
ਹੋਮ ਪੰਜਾਬ: ਬੀਬੀ ਪਰਮਜੀਤ ਕੌਰ ਲਾਂਡਰਾਂ ਦੀ ਅਕਾਲੀ ਦਲ ‘ਚ ਘਰ ਵਾਪਸੀ

ਬੀਬੀ ਪਰਮਜੀਤ ਕੌਰ ਲਾਂਡਰਾਂ ਦੀ ਅਕਾਲੀ ਦਲ ‘ਚ ਘਰ ਵਾਪਸੀ

Admin User - Apr 08, 2026 06:42 PM
IMG

ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਨਾਲ ਆਪਣਾ ਸਿਆਸੀ ਸਫ਼ਰ ਜੋੜ ਲਿਆ ਹੈ। ਉਹ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਏ, ਜਿਸਨੂੰ ਪਾਰਟੀ ਲਈ ਇੱਕ ਵੱਡੀ ਸਿਆਸੀ ਮਜ਼ਬੂਤੀ ਵਜੋਂ ਵੇਖਿਆ ਜਾ ਰਿਹਾ ਹੈ। ਵਾਪਸੀ ਮੌਕੇ ਉਨ੍ਹਾਂ ਨੇ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਮੁੜ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਤਾਕਤਾਂ ਨੂੰ ਪਛਾਣਣ ਜੋ ਖੇਤਰੀ ਪਾਰਟੀ ਦੇ ਵਿਰੁੱਧ ਕੰਮ ਕਰ ਰਹੀਆਂ ਹਨ ਅਤੇ ਅਕਾਲੀ ਦਲ ਦੇ ਨਾਲ ਖੜ੍ਹਨ।

ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ 2027 ਦੇ ਵਿਧਾਨ ਸਭਾ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਸਰਕਾਰ ਬਣਾਏਗਾ ਅਤੇ ਇਸ ਲਈ ਉਹ ਜ਼ਮੀਨੀ ਪੱਧਰ ‘ਤੇ ਕਾਮ ਕਰਕੇ ਪਾਰਟੀ ਨੂੰ ਮਜ਼ਬੂਤ ਕਰਨਗੇ। ਉਨ੍ਹਾਂ ਦੀ ਵਾਪਸੀ ਵਿੱਚ ਸਾਬਕਾ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ, ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੁਹਾਣਾ ਅਤੇ ਹੋਰ ਆਗੂਆਂ ਦੀ ਮਹੱਤਵਪੂਰਨ ਭੂਮਿਕਾ ਰਹੀ।

ਮੁਹਾਲੀ ਜ਼ਿਲ੍ਹੇ ਵਿੱਚ ਉਨ੍ਹਾਂ ਦੀ ਪੱਕੀ ਪਕੜ ਅਤੇ ਪੇਂਡੂ ਖੇਤਰਾਂ ਵਿੱਚ ਵੱਡਾ ਪ੍ਰਭਾਵ ਹੋਣ ਕਰਕੇ ਉਨ੍ਹਾਂ ਦੀ ਵਾਪਸੀ ਨੂੰ ਅਕਾਲੀ ਦਲ ਲਈ ਲਾਭਦਾਇਕ ਮੰਨਿਆ ਜਾ ਰਿਹਾ ਹੈ। ਸਾਫ਼-ਸੁਥਰੀ ਛਵੀ ਅਤੇ ਲੰਮੇ ਤਜਰਬੇ ਵਾਲੀ ਨੇਤਾ ਵਜੋਂ ਜਾਣੀਆਂ ਜਾਣ ਵਾਲੀਆਂ ਬੀਬੀ ਲਾਂਡਰਾਂ ਪਹਿਲਾਂ ਵੀ ਅਕਾਲੀ ਸਰਕਾਰ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਹਿ ਚੁੱਕੀਆਂ ਹਨ ਅਤੇ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਦਾ ਬੀਬੀ ਜਗੀਰ ਕੌਰ ਨਾਲ ਨੇੜਲਾ ਰਿਸ਼ਤਾ ਵੀ ਰਾਜਨੀਤੀ ਵਿੱਚ ਖਾਸ ਅਹਿਮੀਅਤ ਰੱਖਦਾ ਹੈ, ਜਿਸ ਕਾਰਨ ਉਨ੍ਹਾਂ ਦੀ ਵਾਪਸੀ ਨੂੰ ਪਾਰਟੀ ਲਈ ਇੱਕ ਮਜ਼ਬੂਤ ਸੰਕੇਤ ਮੰਨਿਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.