ਤਾਜਾ ਖਬਰਾਂ
ਬਾਲੀਵੁੱਡ ਫਿਲਮ Veer ਰਾਹੀਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਅਦਾਕਾਰਾ ਜ਼ਰੀਨ ਖਾਨ ਦੇ ਘਰ ਸੋਗ ਦੀ ਲਹਿਰ ਦੌੜ ਗਈ ਹੈ, ਕਿਉਂਕਿ ਉਨ੍ਹਾਂ ਦੀ ਮਾਤਾ ਪਰਵੀਨ ਖਾਨ ਦਾ ਮੁੰਬਈ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਜ਼ਰੀਨ ਦੀ ਟੀਮ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਵਿੱਚ ਕੀਤੀ ਗਈ ਹੈ। ਜਾਣਕਾਰੀ ਅਨੁਸਾਰ, ਪਰਵੀਨ ਖਾਨ ਕਾਫ਼ੀ ਸਮੇਂ ਤੋਂ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੀਆਂ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸਨ। ਜ਼ਰੀਨ ਖਾਨ ਆਪਣੀ ਮਾਂ ਨਾਲ ਗਹਿਰਾ ਨਾਤਾ ਰੱਖਦੀ ਸੀ ਅਤੇ ਅਕਸਰ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੀ ਸਿਹਤ ਬਾਰੇ ਅਪਡੇਟ ਸਾਂਝੇ ਕਰਦੀ ਰਹਿੰਦੀ ਸੀ। ਉਨ੍ਹਾਂ ਦੇ ਦਿਹਾਂਤ ਨਾਲ ਅਦਾਕਾਰਾ ਅਤੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
Get all latest content delivered to your email a few times a month.