IMG-LOGO
ਹੋਮ ਪੰਜਾਬ: ਬਰਸਾਤ 'ਚ ਵੀ ਟੈਂਕੀ ਉੱਤੇ ਡਟੀਆਂ ਅੰਮ੍ਰਿਤਧਾਰੀ ਮਾਂ-ਧੀ, ਛੇ ਦਿਨਾਂ...

ਬਰਸਾਤ 'ਚ ਵੀ ਟੈਂਕੀ ਉੱਤੇ ਡਟੀਆਂ ਅੰਮ੍ਰਿਤਧਾਰੀ ਮਾਂ-ਧੀ, ਛੇ ਦਿਨਾਂ ਤੋਂ ਇਨਸਾਫ਼ ਲਈ ਸੰਘਰਸ਼ ਜਾਰੀ

Admin User - Apr 08, 2026 09:00 PM
IMG

ਬਰਨਾਲਾ ਦੇ ਭਦੌੜ ਹਲਕੇ ਦੇ ਪਿੰਡ ਰੂੜੇਕੇ ਕਲਾ ਵਿੱਚ ਇੱਕ ਅੰਮ੍ਰਿਤਧਾਰੀ ਮਾਂ ਗੁਰਜੀਤ ਕੌਰ ਅਤੇ ਉਸਦੀ ਧੀ ਮਨਵੀਰ ਕੌਰ ਪਿਛਲੇ ਛੇ ਦਿਨਾਂ ਤੋਂ ਪਾਣੀ ਦੀ ਟੈਂਕੀ ਉੱਤੇ ਚੜ੍ਹ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਹਨ। ਉਹ ਆਪਣੇ ਪਤੀ ਵੱਲੋਂ ਹੋ ਰਹੇ ਜ਼ੁਲਮ ਅਤੇ ਬੱਚਿਆਂ ਦੇ ਹੱਕਾਂ ਦੀ ਲੜਾਈ ਲੜਦਿਆਂ ਮੌਸਮ ਦੀਆਂ ਮਾਰਾਂ ਨੂੰ ਵੀ ਸਹਾਰ ਰਹੀਆਂ ਹਨ। ਭਾਰੀ ਮੀਂਹ ਕਾਰਨ ਗੁਰਜੀਤ ਕੌਰ ਦੀ ਸਿਹਤ ਖਰਾਬ ਹੋ ਗਈ ਅਤੇ ਉਸਦਾ ਬਲੱਡ ਪ੍ਰੈਸ਼ਰ ਵੀ ਘਟ ਗਿਆ, ਫਿਰ ਵੀ ਉਸਨੇ ਆਪਣਾ ਧਰਨਾ ਖਤਮ ਨਹੀਂ ਕੀਤਾ। ਜਥੇਬੰਦੀਆਂ ਵੱਲੋਂ ਟੈਂਕੀ ਉੱਤੇ ਹੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਪੀੜਤਾ ਦਾ ਦੋਸ਼ ਹੈ ਕਿ ਉਸਦਾ ਪਤੀ ਪਹਿਲਾਂ ਵੀ ਦੋ ਵਾਰ ਵਿਆਹ ਕਰ ਚੁੱਕਾ ਹੈ ਅਤੇ ਹੁਣ ਉਸਦੇ ਬੱਚਿਆਂ ਦੇ ਹੱਕ ਵੀ ਖੋਹ ਕੇ ਜਾਇਦਾਦ ਆਪਣੇ ਰਿਸ਼ਤੇਦਾਰਾਂ ਨੂੰ ਦੇ ਰਿਹਾ ਹੈ, ਜਿਸ ਕਾਰਨ ਉਹ 28 ਏਕੜ ਜ਼ਮੀਨ ਹੋਣ ਦੇ ਬਾਵਜੂਦ ਮਜ਼ਦੂਰੀ ਕਰਨ ਲਈ ਮਜਬੂਰ ਹੈ। ਉਸਨੇ ਦੱਸਿਆ ਕਿ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ ਪਰ ਨਾ ਤਾਂ ਪੁਲਿਸ ਪ੍ਰਸ਼ਾਸਨ ਅਤੇ ਨਾ ਹੀ ਮਹਿਲਾ ਕਮਿਸ਼ਨ ਵੱਲੋਂ ਕੋਈ ਇਨਸਾਫ਼ ਮਿਲਿਆ।

ਇਸ ਮਾਮਲੇ ‘ਚ ਵੱਖ-ਵੱਖ ਸਿੱਖ ਜਥੇਬੰਦੀਆਂ ਮਾਂ-ਧੀ ਦੇ ਹੱਕ ਵਿੱਚ ਖੜ੍ਹੀਆਂ ਹਨ। ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਜਲਦੀ ਇਨਸਾਫ਼ ਨਾ ਮਿਲਿਆ ਤਾਂ ਵਿਸਾਖੀ ਤੋਂ ਬਾਅਦ ਬਰਨਾਲਾ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਪ੍ਰਸ਼ਾਸਨ ਖਿਲਾਫ਼ ਘੋੜਿਆਂ ਨਾਲ ਰੋਸ ਮਾਰਚ ਕੱਢਿਆ ਜਾਵੇਗਾ। ਦੂਜੇ ਪਾਸੇ ਪੁਲਿਸ ਮਾਂ-ਧੀ ਨੂੰ ਸੁਰੱਖਿਅਤ ਤੌਰ ‘ਤੇ ਟੈਂਕੀ ਤੋਂ ਹੇਠਾਂ ਉਤਾਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਹਾਲੇ ਤੱਕ ਕੋਈ ਹੱਲ ਸਾਹਮਣੇ ਨਹੀਂ ਆ ਸਕਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.