ਤਾਜਾ ਖਬਰਾਂ
ਤਰਨ ਤਾਰਨ ਜ਼ਿਲ੍ਹੇ ਵਿੱਚ ਪੁਲਿਸ ਵਿਭਾਗ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਅਤੇ ਏਐਸਆਈ ਲਖਵਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਵਿਭਾਗੀ ਬੇਨਿਯਮੀਆਂ ਦੇ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਕੀਤੀ ਗਈ ਹੈ, ਜੋ ਕਿ ਕਥਿਤ ਅੰਤਰਰਾਸ਼ਟਰੀ ਨਸ਼ਾ ਤਸਕਰ ਸ਼ਹਿਨਾਜ਼ ਸਿੰਘ ਉਰਫ਼ ਸ਼ੌਨ ਭਿੰਡਰ ਨਾਲ ਸੰਬੰਧਤ ਮਾਮਲੇ ਤੋਂ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਕ, ਇਸ ਕੇਸ ਵਿੱਚ ਦੋਸ਼ੀ ਦਾ ਪਾਸਪੋਰਟ ਪਹਿਲਾਂ ਪੁਲਿਸ ਵੱਲੋਂ ਜ਼ਬਤ ਕੀਤਾ ਗਿਆ ਸੀ, ਪਰ ਬਾਅਦ ਵਿੱਚ ਜਾਰੀ ਕੀਤੇ ਗਏ ਐਨਓਸੀ ਨੇ ਸ਼ੱਕ ਪੈਦਾ ਕਰ ਦਿੱਤਾ ਕਿ ਕਿਵੇਂ ਉਸਨੂੰ ਮੁੜ ਪਾਸਪੋਰਟ ਮਿਲਣ ਦਾ ਰਾਹ ਸਾਫ਼ ਕੀਤਾ ਗਿਆ। ਦੋਸ਼ ਹੈ ਕਿ ਪੁਲਿਸ ਅਧਿਕਾਰੀਆਂ ਦੀ ਰਿਪੋਰਟ ਨੇ ਇਸ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਈ, ਜਿਸ ਨਾਲ ਦੋਸ਼ੀ ਦੇ ਵਿਦੇਸ਼ ਭੱਜਣ ਦੇ ਚਾਂਸ ਵਧ ਗਏ। ਇਸਦੇ ਨਾਲ ਹੀ, ਕੈਨੇਡਾ ਵਿੱਚ 200 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਬਰਾਮਦਗੀ ਵਿੱਚ ਵੀ ਉਸਦਾ ਨਾਮ ਸਾਹਮਣੇ ਆਉਣ ਕਾਰਨ ਮਾਮਲਾ ਹੋਰ ਗੰਭੀਰ ਹੋ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਅਧਿਕਾਰਕ ਤੌਰ ‘ਤੇ ਵਧੇਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਅਤੇ ਜਾਂਚ ਜਾਰੀ ਹੈ, ਜਦਕਿ ਉੱਚ ਅਧਿਕਾਰੀ ਵੀ ਇਸ ਮਾਮਲੇ ‘ਤੇ ਚੁੱਪੀ ਸਾਧੇ ਹੋਏ ਹਨ।
Get all latest content delivered to your email a few times a month.