IMG-LOGO
ਹੋਮ ਪੰਜਾਬ: ਮੋਹਾਲੀ 'ਚ ਵਿਕਾਸ ਨੂੰ ਰਫ਼ਤਾਰ: ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ...

ਮੋਹਾਲੀ 'ਚ ਵਿਕਾਸ ਨੂੰ ਰਫ਼ਤਾਰ: ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1 ਕਰੋੜ ਦੇ ਚੈੱਕ ਵੰਡੇ

Admin User - Apr 09, 2026 05:35 PM
IMG

ਮੋਹਾਲੀ ਹਲਕੇ ਦੇ ਸਮੁੱਚੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-79 ਸਥਿਤ ਆਪਣੇ ਦਫ਼ਤਰ ਵਿੱਚ ਇੱਕ ਮਹੱਤਵਪੂਰਨ ਸਮਾਗਮ ਦੌਰਾਨ ਪੰਚਾਂ ਅਤੇ ਸਰਪੰਚਾਂ ਨੂੰ ਕੁੱਲ 1 ਕਰੋੜ ਰੁਪਏ ਦੇ ਚੈੱਕ ਵੰਡੇ। ਇਹ ਫੰਡ “ਪੀ.ਐਮ. 05 – ਯੂਨਾਈਟਡ ਫੰਡਜ਼ ਆਫ ਡਿਸਟ੍ਰਿਕਟ ਪਲਾਨਿੰਗ ਕਮੇਟੀ” ਤਹਿਤ ਸਾਲ 2025-26 ਲਈ ਜਾਰੀ ਕੀਤੇ ਗਏ ਹਨ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ ਵੀ ਹਾਜ਼ਰ ਰਹੀ। ਵਿਧਾਇਕ ਨੇ ਦੱਸਿਆ ਕਿ ਹਲਕੇ ਵਿੱਚ ਖੇਡ ਮੈਦਾਨਾਂ ਦੀ ਉਸਾਰੀ, ਸੜਕਾਂ ਦੀ ਮੁਰੰਮਤ, ਸਕੂਲਾਂ ਵਿੱਚ ਨਵੇਂ ਕਮਰੇ, ਅਤੇ ਹੋਰ ਬੁਨਿਆਦੀ ਢਾਂਚੇ ਦੇ ਕੰਮ ਜ਼ੋਰਾਂ ‘ਤੇ ਚੱਲ ਰਹੇ ਹਨ। ਨਾਲ ਹੀ ਸਿਹਤ ਬੀਮਾ ਯੋਜਨਾਵਾਂ ਅਤੇ ਮਹਿਲਾ ਭਲਾਈ ਸਕੀਮਾਂ ਦਾ ਵੀ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਪੂਰੇ ਫੰਡ ਉਪਲਬਧ ਕਰਵਾਏ ਜਾ ਰਹੇ ਹਨ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਇਹ ਪ੍ਰੋਜੈਕਟ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰੇ ਕੀਤੇ ਜਾਣ। ਇੰਜੀਨੀਅਰ ਪ੍ਰਭਜੋਤ ਕੌਰ ਨੇ ਵੀ ਵਿਧਾਇਕ ਦੀ ਪ੍ਰਸ਼ੰਸਾ ਕਰਦਿਆਂ ਲੋਕਾਂ ਨੂੰ ਅੱਗੇ ਵੀ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿੱਚ ਗੋਵਿੰਦਰ ਮਿੱਤਲ, ਕੁਲਦੀਪ ਸਿੰਘ ਸਮਾਣਾ ਅਤੇ ਹੋਰ ਕਈ ਪ੍ਰਮੁੱਖ ਹਸਤੀਆਂ ਵੀ ਸ਼ਾਮਲ ਰਹੀਆਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.