ਤਾਜਾ ਖਬਰਾਂ
ਕਪੂਰਥਲਾ ਦੇ ਥਾਣਾ ਢਿਲਵਾਂ ਅਧੀਨ ਪੈਂਦੇ ਪਿੰਡ ਰਾਏਪੁਰ ਅਰਾਈਆਂ ਵਿੱਚ ਨਸ਼ੇ ਦਾ ਕਹਿਰ ਇੱਕ ਵਾਰ ਫਿਰ ਸਾਹਮਣੇ ਆਇਆ ਹੈ, ਜਿੱਥੇ ਇੱਕੋ ਦਿਨ ਵਿੱਚ ਦੋ ਨੌਜਵਾਨਾਂ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋਣ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਹਿਲੀ ਘਟਨਾ ਵਿੱਚ 35 ਸਾਲਾ ਬਲਬੀਰ ਸਿੰਘ ਬਿੱਲਾ, ਜੋ ਲੰਬੇ ਸਮੇਂ ਤੋਂ ਨਸ਼ੇ ਦਾ ਆਦੀ ਸੀ ਅਤੇ ਪਰਿਵਾਰਕ ਤੌਰ 'ਤੇ ਵੀ ਇਕੱਲਾ ਰਹਿ ਰਿਹਾ ਸੀ, ਆਪਣੇ ਘਰ ਦੀ ਰਸੋਈ ਵਿੱਚ ਮ੍ਰਿਤਕ ਹਾਲਤ ਵਿੱਚ ਮਿਲਿਆ। ਉਸਦੇ ਕੋਲੋਂ ਸਰਿੰਜਾਂ ਅਤੇ ਨਸ਼ੇ ਨਾਲ ਸੰਬੰਧਤ ਸਮੱਗਰੀ ਵੀ ਬਰਾਮਦ ਹੋਈ। ਇਸ ਘਟਨਾ ਤੋਂ ਕੁਝ ਘੰਟਿਆਂ ਬਾਅਦ ਹੀ ਦੂਜੀ ਦੁਖਦਾਈ ਘਟਨਾ ਵਾਪਰੀ, ਜਦੋਂ ਸ਼ੈਲੀ ਨਾਮਕ ਨੌਜਵਾਨ ਟਿੱਬੀ ਪੀਰ ਵਾਲੇ ਇਲਾਕੇ ਵਿੱਚ ਬੇਹੋਸ਼ ਮਿਲਿਆ। ਉਸਨੂੰ ਤੁਰੰਤ ਸੁਭਾਨਪੁਰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਦੋਹਾਂ ਮੌਤਾਂ ਨਾਲ ਪਿੰਡ ਵਿੱਚ ਭਾਰੀ ਰੋਸ ਹੈ ਅਤੇ ਲੋਕਾਂ ਨੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕੜੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਚਿੱਟੇ ਦੀ ਵਿਕਰੀ ਬਿਨਾਂ ਕਿਸੇ ਰੋਕਟੋਕ ਦੇ ਚੱਲ ਰਹੀ ਹੈ, ਜਿਸ ਨਾਲ ਨੌਜਵਾਨ ਪੀੜ੍ਹੀ ਨਸ਼ਟ ਹੋ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਇੱਕ ਸਥਾਨਕ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Editor in Chief
ਕੱਪੜ ਛਾਣ
Get all latest content delivered to your email a few times a month.