IMG-LOGO
ਹੋਮ ਪੰਜਾਬ: ਪਟਿਆਲਾ ‘ਚ “ਈਟ ਰਾਈਟ ਮਿਲੇਟ ਮੇਲਾ-2026” ਦਾ ਆਗਾਜ਼, ਸਿਹਤ ਮੰਤਰੀ...

ਪਟਿਆਲਾ ‘ਚ “ਈਟ ਰਾਈਟ ਮਿਲੇਟ ਮੇਲਾ-2026” ਦਾ ਆਗਾਜ਼, ਸਿਹਤ ਮੰਤਰੀ ਨੇ ਮਿਲੇਟਸ ਅਪਣਾਉਣ ਦੀ ਕੀਤੀ ਅਪੀਲ

Admin User - Apr 09, 2026 07:59 PM
IMG

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਮੋਟੇ ਅਨਾਜਾਂ (ਮਿਲੇਟਸ) ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪਟਿਆਲਾ ਦੇ ਬਹਾਵਲਪੁਰ ਪੈਲੇਸ ਵਿੱਚ “ਈਟ ਰਾਈਟ ਮਿਲੇਟ ਮੇਲਾ-2026” ਦਾ ਆਯੋਜਨ ਕੀਤਾ ਗਿਆ, ਜਿਸਦਾ ਉਦਘਾਟਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ “ਤੰਦਰੁਸਤ ਤੇ ਖੁਸ਼ਹਾਲ ਪੰਜਾਬ” ਦੀ ਨਿਰਮਾਣ ਲਈ ਲੋਕਾਂ ਨੂੰ ਰਵਾਇਤੀ ਅਤੇ ਪੋਸ਼ਟਿਕ ਅਨਾਜਾਂ ਵੱਲ ਵਾਪਸ ਮੋੜਨਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬਾ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾ ਰਹੀ ਹੈ ਅਤੇ ਖਾਣੇ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਕੜੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਮੰਤਰੀ ਨੇ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਸਾਰੇ ਜ਼ਿਲ੍ਹਿਆਂ ‘ਚ 15 ਦਿਨਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾਵੇਗੀ, ਜਿਸ ਦੌਰਾਨ ਫੂਡ ਸੇਫਟੀ ਟੀਮਾਂ ਵੱਲੋਂ ਰੋਜ਼ਾਨਾ ਨਮੂਨੇ ਇਕੱਠੇ ਕਰਕੇ ਜਾਂਚ ਕੀਤੀ ਜਾਵੇਗੀ ਅਤੇ ਮੋਬਾਈਲ ਲੈਬੋਰਟਰੀਆਂ ਵੀ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਵਪਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਉਹ ਆਪਣੇ ਖਾਦ ਪਦਾਰਥਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਸਫਾਈ ਦੇ ਮਿਆਰਾਂ ਦੀ ਪਾਲਣਾ ਕਰਨ, ਨਹੀਂ ਤਾਂ ਉਲੰਘਣਾ ਕਰਨ ਵਾਲਿਆਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਖਾਣ-ਪੀਣ ਵਿੱਚ ਮਿਲਾਵਟ ਦੀ ਕੋਈ ਵੀ ਸ਼ਿਕਾਇਤ ਹੋਣ ‘ਤੇ ਹੈਲਪਲਾਈਨ ਨੰਬਰ 9464494180 ‘ਤੇ ਸੂਚਿਤ ਕਰਨ, ਜਿੱਥੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖਦੇ ਹੋਏ ਤੁਰੰਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਮੀਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.