ਤਾਜਾ ਖਬਰਾਂ
ਬਰਨਾਲਾ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਇੱਕ ਵੱਡਾ ਕਦਮ ਚੁੱਕਦਿਆਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀਬਾੜੀ ਪ੍ਰਦਰਸ਼ਨੀ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਰੀਬ 1,000 ਕਿਸਾਨਾਂ ਨੇ ਭਾਗ ਲਿਆ। ਇਸ ਮੇਲੇ ਦੌਰਾਨ ਵੱਖ-ਵੱਖ ਖੇਤੀਬਾੜੀ ਕੰਪਨੀਆਂ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਨਵੀਆਂ ਫਸਲਾਂ ਦੇ ਬੀਜ, ਆਧੁਨਿਕ ਖੇਤੀ ਤਕਨੀਕਾਂ ਅਤੇ ਮਸ਼ੀਨਰੀ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਖਾਸ ਤੌਰ ‘ਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਣ ਦੇ ਫਾਇਦਿਆਂ ‘ਤੇ ਜ਼ੋਰ ਦਿੱਤਾ ਗਿਆ ਅਤੇ ਜਾਗਰੂਕ ਕਿਸਾਨਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਨੂੰ ਹੋਰ ਪ੍ਰੇਰਿਤ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅਜਿਹੇ ਮੇਲੇ ਹਰ ਸੀਜ਼ਨ ਵਿੱਚ ਕਰਵਾਏ ਜਾਂਦੇ ਹਨ ਤਾਂ ਜੋ ਕਿਸਾਨ ਨਵੀਆਂ ਤਕਨੀਕਾਂ ਨਾਲ ਜੁੜ ਸਕਣ ਅਤੇ ਆਪਣੀ ਆਮਦਨ ਵਧਾ ਸਕਣ। ਡਿਪਟੀ ਕਮਿਸ਼ਨਰ ਨੇ ਵੀ ਮੇਲੇ ਦਾ ਦੌਰਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਅਜਿਹੀਆਂ ਪਹਲਾਂ ਜਾਰੀ ਰਹਿਣਗੀਆਂ ਅਤੇ ਭਵਿੱਖ ਵਿੱਚ ਵੀ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣਗੇ।
Get all latest content delivered to your email a few times a month.