IMG-LOGO
ਹੋਮ ਪੰਜਾਬ, ਰਾਸ਼ਟਰੀ, ਵਿਦੇਸ਼ੀ ਹੈਂਡਲਰ ਨਾਲ ਜੁੜੇ ਹਥਿਆਰ ਤੇ ਨਸ਼ਾ ਤਸਕਰੀ ਗਿਰੋਹ ਦਾ...

ਵਿਦੇਸ਼ੀ ਹੈਂਡਲਰ ਨਾਲ ਜੁੜੇ ਹਥਿਆਰ ਤੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼, ਬਟਾਲਾ ਪੁਲਿਸ ਨੇ ਮੁੱਖ ਮੁਲਜ਼ਮ ਕਾਬੂ ਕੀਤਾ

Admin User - Apr 11, 2026 06:28 PM
IMG

ਬਟਾਲਾ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਵਿਦੇਸ਼ ਵਿੱਚ ਬੈਠੇ ਹੈਂਡਲਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਐਸਐਸਪੀ ਮਹਿਤਾਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਅਧੀਨ ਪੁਲਿਸ ਵੱਲੋਂ ਡੀਜੀਪੀ ਪੰਜਾਬ ਅਤੇ ਡੀਆਈਜੀ ਬਾਰਡਰ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਕਾਰਵਾਈ ਕੀਤੀ ਗਈ। ਇਸ ਦੌਰਾਨ ਨਿਸ਼ਾਨ ਸਿੰਘ ਨਾਮਕ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 6 ਕਿਲੋ 465 ਗ੍ਰਾਮ ਹੈਰੋਇਨ, ਇਕ 30 ਬੋਰ ਪਿਸਟਲ, 6 ਜਿੰਦਾ ਰੌਂਦ ਅਤੇ ਇਕ ਫਾਰਚੂਨਰ ਗੱਡੀ ਬਰਾਮਦ ਕੀਤੀ ਗਈ।

ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਸ ਗਿਰੋਹ ਦੇ ਮੈਂਬਰ ਵਿਦੇਸ਼ੀ ਹੈਂਡਲਰ ਦੇ ਕਹਿਣ ‘ਤੇ ਪਿਸਟਲਾਂ ਦੀ ਸਪਲਾਈ ਕਰਦੇ ਸਨ ਅਤੇ ਵੱਖ-ਵੱਖ ਲੋਕੇਸ਼ਨਾਂ ਤੋਂ ਹਥਿਆਰ ਇਕੱਠੇ ਕਰਕੇ ਅੱਗੇ ਪਹੁੰਚਾਉਂਦੇ ਸਨ। ਪਹਿਲਾਂ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵੰਸ਼ ਅਤੇ ਸੁਖਚੈਨ ਤੋਂ ਵੀ ਹਥਿਆਰ ਬਰਾਮਦ ਹੋਏ ਸਨ, ਜਿਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਹੋਰ ਸਾਥੀਆਂ ਨੂੰ ਨਾਮਜ਼ਦ ਕਰਕੇ ਕਾਬੂ ਕੀਤਾ ਗਿਆ।

ਨਿਸ਼ਾਨ ਸਿੰਘ ਦੀ ਪੁੱਛਗਿੱਛ ਦੌਰਾਨ ਹੋਰ ਵੱਡਾ ਖੁਲਾਸਾ ਹੋਇਆ, ਜਿਸ ਅਨੁਸਾਰ ਉਸ ਨੇ ਵੱਡੀ ਮਾਤਰਾ ਵਿੱਚ ਹੈਰੋਇਨ, ਹਥਿਆਰ ਅਤੇ ਨਕਦੀ ਰਕਮ ਗੁਪਤ ਥਾਂ ‘ਤੇ ਲੁਕਾ ਕੇ ਰੱਖੀ ਹੋਈ ਸੀ, ਜੋ ਪੁਲਿਸ ਵੱਲੋਂ ਬਰਾਮਦ ਕਰ ਲਈ ਗਈ। ਇਸ ਮਾਮਲੇ ਵਿੱਚ ਹੁਣ ਐਨ.ਡੀ.ਪੀ.ਐਸ ਐਕਟ ਵੀ ਜੋੜ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਖੁਲਾਸਿਆਂ ਦੀ ਸੰਭਾਵਨਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.