IMG-LOGO
ਹੋਮ ਪੰਜਾਬ: ਐਡਵੋਕੇਟ ਧਾਮੀ ਦੀ ਪ੍ਰਧਾਨਗੀ ਹੇਠ 20 ਅਪ੍ਰੈਲ ਨੂੰ ਹੋਵੇਗੀ ਸ਼੍ਰੋਮਣੀ...

ਐਡਵੋਕੇਟ ਧਾਮੀ ਦੀ ਪ੍ਰਧਾਨਗੀ ਹੇਠ 20 ਅਪ੍ਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅਹਿਮ ਬੈਠਕ

Admin User - Apr 14, 2026 02:32 PM
IMG

ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇੱਕ ਵਿਸ਼ੇਸ਼ ਇਕੱਤਰਤਾ ਆਉਂਦੀ 20 ਅਪ੍ਰੈਲ ਨੂੰ ਸੱਦੀ ਗਈ ਹੈ। ਇਹ ਅਹਿਮ ਬੈਠਕ ਸ੍ਰੀ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਵੇਰੇ 11 ਵਜੇ ਸ਼ੁਰੂ ਹੋਵੇਗੀ, ਜਿਸ ਦੀ ਅਗਵਾਈ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ।


ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇੱਕ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਇਸ ਇਕੱਤਰਤਾ ਦੌਰਾਨ ਪੰਥਕ ਹਿੱਤਾਂ ਅਤੇ ਸੰਸਥਾ ਨਾਲ ਜੁੜੇ ਕਈ ਜ਼ਰੂਰੀ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਧਾਰਮਿਕ ਅਤੇ ਪ੍ਰਬੰਧਕੀ ਪੱਖ ਤੋਂ ਇਸ ਬੈਠਕ ਨੂੰ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਅੰਤ੍ਰਿੰਗ ਕਮੇਟੀ ਦੇ ਸਮੂਹ ਮੈਂਬਰ ਸ਼ਿਰਕਤ ਕਰਨਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.