ਤਾਜਾ ਖਬਰਾਂ
ਪੰਜਾਬ ਵਿੱਚ ਸਿਆਸੀ ਮਾਹੌਲ ਉਸ ਵੇਲੇ ਪੂਰੀ ਤਰ੍ਹਾਂ ਗਰਮਾ ਗਿਆ ਜਦੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਨਿਵਾਸ ਅਤੇ ਉਨ੍ਹਾਂ ਦੀ ਯੂਨੀਵਰਸਿਟੀ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਸਖ਼ਤ ਸ਼ਬਦੀ ਹਮਲਾ ਬੋਲਿਆ ਹੈ।
ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਸ਼ਾਇਰਾਨਾ ਅੰਦਾਜ਼ ਵਿੱਚ ਇੱਕ ਟਵੀਟ ਸਾਂਝਾ ਕੀਤਾ, ਜਿਸ ਰਾਹੀਂ ਉਨ੍ਹਾਂ ਆਪਣੀ ਪਾਰਟੀ ਦੇ ਇਰਾਦਿਆਂ ਨੂੰ ਦਰਸਾਇਆ:
"ਹਮ ਵੋ ਪੱਤੇ ਨਹੀਂ, ਜੋ ਸ਼ਾਖ ਸੇ ਟੂਟ ਕਰ ਗਿਰ ਜਾਏਂਗੇ,
ਆਂਧੀਆਂ ਕੋ ਕਹਿ ਦੋ, ਅਪਨੀ ਔਕਾਤ ਮੇਂ ਰਹੇਂ।"
ਇਸ ਸੰਦੇਸ਼ ਰਾਹੀਂ ਉਨ੍ਹਾਂ ਸਿੱਧੇ ਤੌਰ 'ਤੇ ਕੇਂਦਰ ਸਰਕਾਰ ਨੂੰ ਇਹ ਜਤਾਉਣ ਦੀ ਕੋਸ਼ਿਸ਼ ਕੀਤੀ ਹੈ ਕਿ 'ਆਪ' ਦੀ ਲੀਡਰਸ਼ਿਪ ਇਨ੍ਹਾਂ ਦਬਾਅ ਵਾਲੀਆਂ ਨੀਤੀਆਂ ਅੱਗੇ ਝੁਕਣ ਵਾਲੀ ਨਹੀਂ ਹੈ।
Get all latest content delivered to your email a few times a month.