ਤਾਜਾ ਖਬਰਾਂ
Central Board of Secondary Education ਦੇ ਨਤੀਜਿਆਂ ਵਿੱਚ ਬਠਿੰਡਾ ਦੇ ਵਿਦਿਆਰਥੀਆਂ ਨੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। St. Xavier's School Bathinda ਦੇ ਵਿਦਿਆਰਥੀ Raghav Garg ਨੇ 99.9 ਫੀਸਦੀ ਅੰਕ ਹਾਸਲ ਕਰਕੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਰਾਘਵ ਨੇ ਆਪਣੀ ਕਾਮਯਾਬੀ ਦਾ ਸਿਹਰਾ ਮਾਪਿਆਂ ਅਤੇ ਅਧਿਆਪਕਾਂ ਦੇ ਸਹਿਯੋਗ ਅਤੇ ਆਪਣੀ ਲਗਾਤਾਰ ਮਿਹਨਤ ਨੂੰ ਦਿੱਤਾ।
ਇਸੇ ਸਕੂਲ ਦੀ ਵਿਦਿਆਰਥਣ Janvi Bansal ਨੇ ਵੀ 99 ਫੀਸਦੀ ਅੰਕ ਪ੍ਰਾਪਤ ਕਰਕੇ ਸਿਖਰਲੇ ਸਥਾਨਾਂ ਵਿੱਚ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਈ। ਜਾਨਵੀ ਨੇ ਕਿਹਾ ਕਿ ਇਸ ਮਕਾਮ ਤੱਕ ਪਹੁੰਚਣ ਲਈ ਉਸਨੇ ਕਾਫੀ ਸਮਰਪਣ ਨਾਲ ਪੜਾਈ ਕੀਤੀ ਅਤੇ ਮਾਪਿਆਂ, ਅਧਿਆਪਕਾਂ ਅਤੇ ਦੋਸਤਾਂ ਦੀ ਹੌਸਲਾ ਅਫਜ਼ਾਈ ਉਸਦੇ ਲਈ ਬਹੁਤ ਮਹੱਤਵਪੂਰਨ ਰਹੀ।
ਸਕੂਲ ਦੀ ਅਧਿਆਪਕਾ ਅਰਚਨਾ ਦੇ ਮੁਤਾਬਕ, ਇਸ ਸਾਲ ਕਰੀਬ 289 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਅਤੇ ਬਹੁਤ ਵਧੀਆ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੀ ਮਿਹਨਤ ਨੇ ਮਿਲ ਕੇ ਇਹ ਕਾਮਯਾਬੀ ਸੰਭਵ ਬਣਾਈ ਹੈ। ਸਕੂਲ ਪ੍ਰਬੰਧਨ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ।
Editor in Chief
ਕੱਪੜ ਛਾਣ
Get all latest content delivered to your email a few times a month.