ਤਾਜਾ ਖਬਰਾਂ
ਲੁਧਿਆਣਾ ਦਿਹਾਤੀ ਪੁਲਿਸ ਨੇ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਗੈਂਗਸਟਰ ਗੋਪੀ ਲਾਹੌਰੀਆ ਨਾਲ ਜੁੜੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਸ਼ਹਿਰ ਵਿੱਚ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਹਰਸ਼ਦੀਪ ਸਿੰਘ ਉਰਫ਼ ਬਿੱਲਾ ਅਤੇ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਜੋਂ ਹੋਈ ਹੈ, ਜੋ ਪਿੰਡ ਨੰਗਲ (ਥਾਣਾ ਡੇਹਲੋਂ) ਦੇ ਵਸਨੀਕ ਹਨ।
ਪੁਲਿਸ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਦੋਸ਼ੀਆਂ ਕੋਲੋਂ 2 ਦੇਸੀ .32 ਬੋਰ ਪਿਸਤੌਲ, 4 ਮੈਗਜ਼ੀਨ, 4 ਜਿੰਦਾ ਕਾਰਤੂਸ ਅਤੇ ਇੱਕ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਬਰਾਮਦ ਹੋਏ ਹਨ। ਇਹ ਕਾਰਵਾਈ ਐਸ.ਐਸ.ਪੀ. ਨਵਨੀਤ ਸਿੰਘ ਬੈਂਸ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ ਜਗਰਾਉਂ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਚੈਕਿੰਗ ਦੌਰਾਨ ਅੰਜਾਮ ਦਿੱਤੀ।
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁੱਖ ਦੋਸ਼ੀ ਹਰਸ਼ਦੀਪ ਸਿੰਘ ਉਰਫ਼ ਬਿੱਲਾ ਪਹਿਲਾਂ ਵੀ ਕਤਲ ਦੇ ਮਾਮਲੇ ਵਿੱਚ ਜੇਲ੍ਹ ਕੱਟ ਚੁੱਕਾ ਹੈ ਅਤੇ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਮੁੜ ਅਪਰਾਧਿਕ ਗਤੀਵਿਧੀਆਂ ਵਿੱਚ ਲੱਗ ਗਿਆ ਸੀ। ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਗੈਂਗਸਟਰ ਗੋਪੀ ਲਾਹੌਰੀਆ ਦੇ ਹੁਕਮਾਂ 'ਤੇ ਇਹ ਹਥਿਆਰ ਲੁਧਿਆਣਾ ਵਿੱਚ ਪਹੁੰਚਾਉਣ ਆਏ ਸਨ। ਪੁਲਿਸ ਨੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹੋਰ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Get all latest content delivered to your email a few times a month.