IMG-LOGO
ਹੋਮ ਪੰਜਾਬ, ਰਾਸ਼ਟਰੀ, ਨੂਰਪੁਰ ਜੱਟਾਂ ‘ਚ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਮਾਮਲਾ ਸੁਲਝਿਆ:...

ਨੂਰਪੁਰ ਜੱਟਾਂ ‘ਚ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਮਾਮਲਾ ਸੁਲਝਿਆ: 3 ਗ੍ਰਿਫ਼ਤਾਰ, ਮੁੱਖ ਦੋਸ਼ੀ ਅਮਰੀਕਾ ਤੋਂ ਡਿਪੋਰਟ

Admin User - Apr 18, 2026 05:54 PM
IMG

ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਦੇ ਮਾਮਲੇ ਨੂੰ ਪੁਲਿਸ ਨੇ ਸਫਲਤਾਪੂਰਵਕ ਸੁਲਝਾ ਲਿਆ ਹੈ। ਇਸ ਸਬੰਧੀ ਪੁਲਿਸ ਨੇ ਮੁੱਖ ਦੋਸ਼ੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਖੇਤਰ ਵਿੱਚ ਬਣਿਆ ਤਣਾਅ ਕਾਬੂ ਵਿੱਚ ਆ ਗਿਆ ਹੈ।

ਇਹ ਘਟਨਾ 30 ਤੇ 31 ਮਾਰਚ 2026 ਦੀ ਦਰਮਿਆਨੀ ਰਾਤ ਵਾਪਰੀ ਸੀ, ਜਦੋਂ ਕੁਝ ਅਣਪਛਾਤੇ ਵਿਅਕਤੀਆਂ ਨੇ ਬੁੱਤ ਨਾਲ ਤੋੜਫੋੜ ਕੀਤੀ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਐਸਐਸਪੀ ਦੇ ਹੁਕਮਾਂ ‘ਤੇ ਖ਼ਾਸ ਜਾਂਚ ਟੀਮਾਂ ਬਣਾਈਆਂ ਗਈਆਂ। ਟੀਮਾਂ ਨੇ ਸੀਸੀਟੀਵੀ ਫੁਟੇਜ, ਤਕਨੀਕੀ ਸਹਾਇਤਾ ਅਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਲਗਾਤਾਰ ਕਾਰਵਾਈ ਕਰਦੇ ਹੋਏ ਦੋਸ਼ੀਆਂ ਦੀ ਪਛਾਣ ਕਰ ਲਈ।

ਗ੍ਰਿਫ਼ਤਾਰ ਦੋਸ਼ੀਆਂ ਵਿੱਚ ਗੁਰਕੀਰਤ ਸਿੰਘ, ਬਨਨਦੀਪ ਸਿੰਘ ਅਤੇ ਸਾਹਿਲਪ੍ਰੀਤ ਸਿੰਘ ਸ਼ਾਮਲ ਹਨ। ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁੱਖ ਦੋਸ਼ੀ ਗੁਰਕੀਰਤ ਸਿੰਘ 2023 ਵਿੱਚ ਅਮਰੀਕਾ ਗਿਆ ਸੀ, ਜਿੱਥੇ ਉਹ SFJ ਨਾਲ ਸੰਪਰਕ ਵਿੱਚ ਆਇਆ ਅਤੇ 2025 ਵਿੱਚ ਡਿਪੋਰਟ ਹੋ ਕੇ ਭਾਰਤ ਵਾਪਸ ਆ ਗਿਆ। ਬਾਅਦ ਵਿੱਚ ਉਸ ਨੂੰ ਇਸ ਘਟਨਾ ਨੂੰ ਅੰਜਾਮ ਦੇਣ ਲਈ 50 ਹਜ਼ਾਰ ਰੁਪਏ ਮਿਲੇ।

ਪੁਲਿਸ ਮੁਤਾਬਕ, ਇਹ ਕਾਰਵਾਈ ਸਮਾਜ ਵਿੱਚ ਤਣਾਅ ਪੈਦਾ ਕਰਨ ਅਤੇ ਭਾਈਚਾਰੇ ਦੀ ਸਾਂਝ ਨੂੰ ਖਰਾਬ ਕਰਨ ਦੇ ਮਕਸਦ ਨਾਲ ਕੀਤੀ ਗਈ ਸੀ। ਘਟਨਾ ਸਮੇਂ ਵਰਤੀ ਗਈ ਆਲਟੋ K-10 ਕਾਰ ਨੂੰ ਵੀ ਕਬਜ਼ੇ ਵਿੱਚ ਲਿਆ ਗਿਆ ਹੈ।

ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਕਾਨੂੰਨ-ਵਿਵਸਥਾ ਨੂੰ ਖਰਾਬ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿੰਦੇ ਹੋਏ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.