ਤਾਜਾ ਖਬਰਾਂ
ਸਿੱਖਾਂ ਦੇ ਦੂਜੇ ਪਾਤਸ਼ਾਹ ਸਾਹਿਬ ਗੁਰੂ ਅੰਗਦ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਏ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਪ੍ਰਕਾਸ਼ ਪੁਰਬ ਵਰਗੇ ਪਵਿੱਤਰ ਦਿਹਾੜੇ ‘ਤੇ ਦਰਬਾਰ ਸਾਹਿਬ ਵਿੱਚ ਹਾਜ਼ਰੀ ਲਗਾਉਣਾ ਉਨ੍ਹਾਂ ਲਈ ਵੱਡਾ ਆਤਮਿਕ ਅਨੁਭਵ ਹੈ। ਉਨ੍ਹਾਂ ਦੱਸਿਆ ਕਿ ਉਹ ਹਮੇਸ਼ਾ ਪੰਜਾਬ ਦੀ ਤਰੱਕੀ, ਅਮਨ-ਚੈਨ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਦੁਆ ਮੰਗਦੇ ਹਨ। ਰਾਜਪਾਲ ਨੇ ਇਹ ਵੀ ਕਿਹਾ ਕਿ ਪਿਛਲੇ ਸਮੇਂ ਦੌਰਾਨ ਉਹ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਹੀ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਿਭਾ ਰਹੇ ਹਨ ਅਤੇ ਅੱਗੇ ਵੀ ਇਸੇ ਨਿਸ਼ਠਾ ਨਾਲ ਸੇਵਾ ਜਾਰੀ ਰੱਖਣਗੇ।
ਉਨ੍ਹਾਂ ਆਪਣੇ ਦੌਰੇ ਬਾਰੇ ਦੱਸਿਆ ਕਿ ਅੰਮ੍ਰਿਤਸਰ ਆਉਣ ਦਾ ਪ੍ਰੋਗਰਾਮ ਅਚਾਨਕ ਬਣਿਆ ਸੀ, ਜਿਸਨੂੰ ਉਹ ਗੁਰੂ ਸਾਹਿਬ ਦਾ ਬੁਲਾਵਾ ਮੰਨਦੇ ਹਨ। ਇਸ ਮੌਕੇ ਉਨ੍ਹਾਂ ਨੇ ਦੇਸ਼ ਅਤੇ ਖ਼ਾਸ ਤੌਰ ‘ਤੇ ਪੰਜਾਬ ਵਾਸੀਆਂ ਦੀ ਚੜ੍ਹਦੀ ਕਲਾ ਅਤੇ ਸੁੱਖ-ਸ਼ਾਂਤੀ ਲਈ ਅਰਦਾਸ ਕਰਦਿਆਂ ਸੇਵਾ ਦੇ ਮਾਰਗ ‘ਤੇ ਅਡਿੱਗ ਰਹਿਣ ਦਾ ਸੰਕਲਪ ਵੀ ਦੁਹਰਾਇਆ।
Get all latest content delivered to your email a few times a month.