IMG-LOGO
ਹੋਮ ਚੰਡੀਗੜ੍ਹ: ਚੰਡੀਗੜ੍ਹ ਦੀਆਂ ਔਰਤਾਂ ਲਈ ਵੱਡੀ ਖ਼ੁਸ਼ਖ਼ਬਰੀ: ਮੇਅਰ ਵੱਲੋਂ ਹਰ ਮਹੀਨੇ...

ਚੰਡੀਗੜ੍ਹ ਦੀਆਂ ਔਰਤਾਂ ਲਈ ਵੱਡੀ ਖ਼ੁਸ਼ਖ਼ਬਰੀ: ਮੇਅਰ ਵੱਲੋਂ ਹਰ ਮਹੀਨੇ ਨਕਦ ਵਿੱਤੀ ਸਹਾਇਤਾ ਦੇਣ ਦਾ ਪ੍ਰਸਤਾਵ

Admin User - Apr 19, 2026 11:56 AM
IMG

ਚੰਡੀਗੜ੍ਹ: ਸ਼ਹਿਰ ਦੀਆਂ ਔਰਤਾਂ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣ ਲਈ ਮੇਅਰ ਸੌਰਭ ਜੋਸ਼ੀ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਮੇਅਰ ਨੇ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਲਈ ਮਹੀਨਾਵਾਰ ਵਿੱਤੀ ਸਹਾਇਤਾ (DBT ਸਕੀਮ) ਸ਼ੁਰੂ ਕਰਨ ਦੀ ਯੋਜਨਾ ਉਲੀਕੀ ਹੈ। ਇਸ ਸਬੰਧੀ ਮੇਅਰ ਨੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਇੱਕ ਰਸਮੀ ਪੱਤਰ ਲਿਖ ਕੇ ਇਸ ਯੋਜਨਾ ਨੂੰ ਜਲਦ ਲਾਗੂ ਕਰਨ ਦੀ ਮੰਗ ਕੀਤੀ ਹੈ।


ਪ੍ਰਸਤਾਵ ਮੁਤਾਬਕ, ਇਹ ਰਾਸ਼ੀ ਆਧਾਰ ਕਾਰਡ ਨਾਲ ਜੁੜੇ ਪਾਰਦਰਸ਼ੀ 'ਡਾਇਰੈਕਟ ਬੈਨੀਫਿਟ ਟ੍ਰਾਂਸਫਰ' (DBT) ਸਿਸਟਮ ਰਾਹੀਂ ਸਿੱਧੀ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚਾਈ ਜਾਵੇਗੀ। ਮੇਅਰ ਜੋਸ਼ੀ ਨੇ ਸੁਝਾਅ ਦਿੱਤਾ ਹੈ ਕਿ ਇਸ ਸਕੀਮ ਤਹਿਤ ਵਿਧਵਾਵਾਂ, ਅਣਵਿਆਹੀਆਂ ਔਰਤਾਂ ਅਤੇ ਦਿਵਿਆਂਗ ਔਰਤਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ। ਉਨ੍ਹਾਂ ਪ੍ਰਸ਼ਾਸਨ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਬੇਹੱਦ ਸਰਲ ਰੱਖਣ ਦੀ ਗੱਲ ਵੀ ਕਹੀ ਹੈ।


ਆਪਣੇ ਪ੍ਰਸਤਾਵ ਪਿੱਛੇ ਤਰਕ ਦਿੰਦਿਆਂ ਮੇਅਰ ਨੇ ਕਿਹਾ ਕਿ ਔਰਤਾਂ ਕਿਸੇ ਵੀ ਪਰਿਵਾਰ ਅਤੇ ਸਮਾਜ ਦੀ ਮਜ਼ਬੂਤ ਨੀਂਹ ਹੁੰਦੀਆਂ ਹਨ। ਉਨ੍ਹਾਂ ਦੇਸ਼ ਦੇ ਹੋਰਨਾਂ ਰਾਜਾਂ ਵਿੱਚ ਚੱਲ ਰਹੀਆਂ ਅਜਿਹੀਆਂ ਮਹਿਲਾ-ਪੱਖੀ ਸਕੀਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਚੰਡੀਗੜ੍ਹ ਨੂੰ ਵੀ ਅਜਿਹੀ ਪ੍ਰਗਤੀਸ਼ੀਲ ਪਹਿਲਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਔਰਤਾਂ ਦੇ ਮਾਣ-ਸਨਮਾਨ ਲਈ ਕਈ ਕਦਮ ਚੁੱਕੇ ਗਏ ਹਨ ਅਤੇ ਇਹ ਯੋਜਨਾ ਉਸੇ ਕੜੀ ਦਾ ਹਿੱਸਾ ਹੋਵੇਗੀ।


ਮੇਅਰ ਮੁਤਾਬਕ ਇਸ ਯੋਜਨਾ ਨਾਲ ਨਾ ਸਿਰਫ਼ ਪਰਿਵਾਰਾਂ ਦੀ ਮਾਲੀ ਹਾਲਤ ਸੁਧਰੇਗੀ, ਸਗੋਂ ਔਰਤਾਂ ਅੰਦਰ ਆਤਮ-ਵਿਸ਼ਵਾਸ ਅਤੇ ਆਜ਼ਾਦੀ ਦੀ ਭਾਵਨਾ ਵੀ ਵਧੇਗੀ। ਉਨ੍ਹਾਂ ਉਮੀਦ ਜਤਾਈ ਕਿ ਚੰਡੀਗੜ੍ਹ ਪ੍ਰਸ਼ਾਸਨ ਇਸ ਮਨੁੱਖੀ ਅਤੇ ਆਰਥਿਕ ਮੁੱਦੇ 'ਤੇ ਸਕਾਰਾਤਮਕ ਰਵੱਈਆ ਅਪਣਾਏਗਾ। ਮੇਅਰ ਨੇ ਆਪਣੀ ਗੱਲ ਖ਼ਤਮ ਕਰਦਿਆਂ ਕਿਹਾ, "ਜਦੋਂ ਇੱਕ ਔਰਤ ਤਰੱਕੀ ਕਰਦੀ ਹੈ, ਤਾਂ ਪੂਰਾ ਸਮਾਜ ਵਿਕਾਸ ਕਰਦਾ ਹੈ। ਔਰਤਾਂ ਦਾ ਆਰਥਿਕ ਸਸ਼ਕਤੀਕਰਨ ਹੀ ਚੰਡੀਗੜ੍ਹ ਦੇ ਭਵਿੱਖ ਨੂੰ ਸੁਨਹਿਰੀ ਬਣਾਏਗਾ।"

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.