IMG-LOGO
ਹੋਮ ਪੰਜਾਬ: ਮਨੋਹਰ ਲਾਲ ਖੱਟਰ ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ, ਮਹਿਲਾ ਰਾਖਵਾਂਕਰਨ...

ਮਨੋਹਰ ਲਾਲ ਖੱਟਰ ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ, ਮਹਿਲਾ ਰਾਖਵਾਂਕਰਨ ‘ਤੇ ਵਿਰੋਧੀਆਂ ਨੂੰ ਚੇਤਾਵਨੀ

Admin User - Apr 19, 2026 06:14 PM
IMG

ਜਲੰਧਰ ਵਿੱਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅਤੇ ਬੇਬੀ ਰਾਣੀ ਮੌਰਿਆ ਨੇ ਕਾਂਗਰਸ ‘ਤੇ ਮਹਿਲਾ ਰਾਖਵਾਂਕਰਨ ਮਾਮਲੇ ਵਿੱਚ ਰੁਕਾਵਟਾਂ ਪੈਦਾ ਕਰਨ ਦੇ ਦੋਸ਼ ਲਗਾਏ। ਖੱਟਰ ਨੇ ਕਿਹਾ ਕਿ ਦੇਸ਼ ਦੀ ਅੱਧੀ ਅਬਾਦੀ ਨੂੰ ਨਿਆਂ ਦੇਣ ਲਈ ਲੰਬੇ ਸਮੇਂ ਤੋਂ ਲੋੜੀਂਦੇ ਕਦਮ ਨਹੀਂ ਚੁੱਕੇ ਗਏ ਅਤੇ ਜਦੋਂ ਵੀ ਭਾਜਪਾ ਨੇ ਇਸ ਵੱਲ ਪਹਲ ਕੀਤੀ, ਵਿਰੋਧੀ ਧਿਰ ਨੇ ਅੜਿੱਕੇ ਪਾਏ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਲਿਆਂਦੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਲਾਗੂ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ 2029 ਤੋਂ ਪਹਿਲਾਂ ਇਸ ਨੂੰ ਲਾਗੂ ਕਰਨ ਦੀ ਯੋਜਨਾ ਬਣਾਈ ਗਈ ਹੈ।

ਉੱਧਰ, ਬੇਬੀ ਰਾਣੀ ਮੌਰਿਆ ਨੇ ਵਿਰੋਧੀ ਪਾਰਟੀਆਂ ‘ਤੇ ਇਸ ਬਿੱਲ ਨੂੰ ਰੋਕਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਦੇਸ਼ ਦੀਆਂ ਔਰਤਾਂ ਦਾ ਅਪਮਾਨ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਔਰਤਾਂ ਇਸਦਾ ਜਵਾਬ ਦੇਣਗੀਆਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਉੱਜਵਲਾ ਯੋਜਨਾ ਵਰਗੀਆਂ ਪਹਿਲਾਂ ਨਾਲ ਔਰਤਾਂ ਦੀ ਜ਼ਿੰਦਗੀ ਸੁਧਰੀ ਹੈ ਅਤੇ ਮਹਿਲਾ ਵੰਦਨ ਬਿੱਲ ਇਸੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.