IMG-LOGO
ਹੋਮ ਪੰਜਾਬ: ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਬੇਅਦਬੀ ਵਿਰੋਧੀ ਬਿੱਲ ਕਾਨੂੰਨ ਵਜੋਂ...

ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਬੇਅਦਬੀ ਵਿਰੋਧੀ ਬਿੱਲ ਕਾਨੂੰਨ ਵਜੋਂ ਲਾਗੂ : ਕੁਲਤਾਰ ਸਿੰਘ ਸੰਧਵਾਂ

Admin User - Apr 19, 2026 06:52 PM
IMG

ਪੰਜਾਬ ਵਿੱਚ ਧਾਰਮਿਕ ਸਤਿਕਾਰ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026" ਨੂੰ ਮੰਜ਼ੂਰੀ ਦੇ ਦਿੱਤੀ ਗਈ ਹੈ, ਜਿਸ ਨਾਲ ਇਹ ਹੁਣ ਕਾਨੂੰਨ ਬਣ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਬਿੱਲ 13 ਅਪ੍ਰੈਲ 2026 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਸੀ। ਨਵੇਂ ਕਾਨੂੰਨ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਦੀ ਸਖ਼ਤ ਸਜ਼ਾ ਦੀ ਪ੍ਰਵਿਧਾਨ ਕੀਤਾ ਗਿਆ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਕਾਨੂੰਨ ਪੰਜਾਬੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਾ ਹੈ ਅਤੇ ਇਸ ਨਾਲ ਧਾਰਮਿਕ ਸੁਰੱਖਿਆ ਦੇ ਨਾਲ-ਨਾਲ ਸਮਾਜ ਵਿੱਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਇਸਨੂੰ ਆਪਣੇ ਲਈ ਮਾਣ ਵਾਲਾ ਮੌਕਾ ਦੱਸਦਿਆਂ ਕਿਹਾ ਕਿ ਰੱਬ ਨੇ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਮਹੱਤਵਪੂਰਨ ਫੈਸਲੇ ਦਾ ਹਿੱਸਾ ਬਣਾਇਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.