ਤਾਜਾ ਖਬਰਾਂ
ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਸਾਖੀ ਦੇ ਪਾਵਨ ਮੌਕੇ ‘ਤੇ ਸਥਾਨਕ ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਦੇ ਭੋਗ ਦੌਰਾਨ ਮੱਥਾ ਟੇਕਦਿਆਂ ਸੰਗਤਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਨੂੰ ਹਮੇਸ਼ਾ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੱਚ ਅਤੇ ਧਰਮ ਦੇ ਮਾਰਗ ‘ਤੇ ਚੱਲਣਾ ਚਾਹੀਦਾ ਹੈ ਅਤੇ ਜ਼ੁਲਮ ਦੇ ਖ਼ਿਲਾਫ਼ ਡਟ ਕੇ ਖੜ੍ਹਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਵਿਸਾਖੀ ਸਿਰਫ਼ ਇੱਕ ਤਿਉਹਾਰ ਨਹੀਂ, ਸਗੋਂ ਪੰਜਾਬ ਦੀ ਕਿਸਾਨੀ, ਸੰਸਕ੍ਰਿਤੀ ਅਤੇ ਵਿਰਸੇ ਦਾ ਪ੍ਰਤੀਕ ਹੈ। ਇਸ ਦਿਹਾੜੇ ਦੀ ਇਤਿਹਾਸਕ ਮਹੱਤਤਾ ਬਾਰੇ ਗੱਲ ਕਰਦਿਆਂ ਉਨ੍ਹਾਂ ਯਾਦ ਦਿਵਾਇਆ ਕਿ 13 ਅਪ੍ਰੈਲ 1699 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਗਈ ਸੀ, ਜਿਸ ਦਾ ਮਕਸਦ ਅਨਿਆਏ ਦੇ ਵਿਰੁੱਧ ਲੜਨਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਸੀ।
ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ, ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਸਮਾਜ ਵਿੱਚ ਬਰਾਬਰੀ, ਸੇਵਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਹਾਜ਼ਰੀ ਰਹੀ।
Get all latest content delivered to your email a few times a month.