ਤਾਜਾ ਖਬਰਾਂ
ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ, ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਛੇ ਪਿਸਤੌਲ (ਇੱਕ PX5 .30 ਬੋਰ, ਤਿੰਨ .32 ਬੋਰ ਅਤੇ ਦੋ .30 ਬੋਰ) ਸਮੇਤ 7 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ।
ਪੁਲਿਸ ਸਟੇਸ਼ਨ ਸਿਵਲ ਲਾਈਨਜ਼, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
Get all latest content delivered to your email a few times a month.