IMG-LOGO
ਹੋਮ ਪੰਜਾਬ: SGPC ਵੱਲੋਂ ਭਾਈ ਰਾਜੋਆਣਾ ਮਾਮਲੇ ’ਚ ਅਕਾਲ ਤਖ਼ਤ ਸਾਹਿਬ ਤੋਂ...

SGPC ਵੱਲੋਂ ਭਾਈ ਰਾਜੋਆਣਾ ਮਾਮਲੇ ’ਚ ਅਕਾਲ ਤਖ਼ਤ ਸਾਹਿਬ ਤੋਂ ਫੈਸਲੇ ਦੀ ਮੰਗ, BBMB ਤੇ ਪੰਜਾਬ ਦੇ ਹੱਕਾਂ ਬਾਰੇ ਵੀ ਚਿੰਤਾ ਪ੍ਰਗਟ

Admin User - Apr 20, 2026 05:18 PM
IMG

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ਨੂੰ ਲੈ ਕੇ ਵੱਡਾ ਫੈਸਲਾ ਸਾਹਮਣੇ ਆਇਆ। ਕਮੇਟੀ ਨੇ ਸਪੱਸ਼ਟ ਕੀਤਾ ਕਿ ਰਾਜੋਆਣਾ ਵੱਲੋਂ ਬਾਰ-ਬਾਰ ਅਪੀਲ ਵਾਪਸ ਲੈਣ ਦੀ ਗੱਲ ਕਹੀ ਜਾ ਰਹੀ ਹੈ, ਪਰ ਕਿਉਂਕਿ ਇਹ ਪਟੀਸ਼ਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਦਾਇਰ ਕੀਤੀ ਗਈ ਸੀ, ਇਸ ਲਈ ਹੁਣ ਅੰਤਿਮ ਫੈਸਲੇ ਲਈ ਅਕਾਲ ਤਖ਼ਤ ਸਾਹਿਬ ਨੂੰ ਹੀ ਅਪੀਲ ਕੀਤੀ ਗਈ ਹੈ। SGPC ਨੇ ਦੱਸਿਆ ਕਿ ਜੋ ਵੀ ਹੁਕਮ ਅਕਾਲ ਤਖ਼ਤ ਸਾਹਿਬ ਵੱਲੋਂ ਆਏਗਾ, ਉਸ ਦੀ ਪੂਰੀ ਪਾਲਣਾ ਕੀਤੀ ਜਾਵੇਗੀ।

ਇਸ ਮੌਕੇ ਕੇਂਦਰ ਸਰਕਾਰ ਦੇ ਰਵੱਈਏ ’ਤੇ ਵੀ ਸਵਾਲ ਉਠਾਏ ਗਏ। ਕਮੇਟੀ ਨੇ ਕਿਹਾ ਕਿ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ ਪਿਛਲੇ 14 ਸਾਲਾਂ ਤੋਂ ਕੋਈ ਸਕਾਰਾਤਮਕ ਕਦਮ ਨਹੀਂ ਚੁੱਕਿਆ ਗਿਆ, ਜੋ ਸਿੱਖ ਭਾਵਨਾਵਾਂ ਦੇ ਉਲਟ ਹੈ। ਨਾਲ ਹੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਿੱਚ ਪੰਜਾਬ ਦੀ ਨੁਮਾਇੰਦਗੀ ਘਟਾਉਣ ਦੇ ਮਾਮਲੇ ’ਤੇ ਵੀ ਗੰਭੀਰ ਚਿੰਤਾ ਜਤਾਈ ਗਈ। SGPC ਨੇ ਕੇਂਦਰ ਨੂੰ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਪਾਣੀਆਂ ਅਤੇ ਹੱਕਾਂ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਬੈਠਕ ਵਿੱਚ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਉਣ ਲਈ ਸਬ-ਕਮੇਟੀ ਬਣਾਉਣ ਦਾ ਵੀ ਫੈਸਲਾ ਲਿਆ ਗਿਆ, ਜੋ ਵੱਖ-ਵੱਖ ਜਥੇਬੰਦੀਆਂ ਨਾਲ ਸਲਾਹ-ਮਸ਼ਵਰਾ ਕਰਕੇ ਸਮਾਗਮਾਂ ਦੀ ਯੋਜਨਾ ਤਿਆਰ ਕਰੇਗੀ। ਇਸ ਤੋਂ ਇਲਾਵਾ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਮੌਕੇ ਮਨਾਏ ਜਾਣ ਵਾਲੇ ਸਮਾਗਮਾਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅੰਤ ਵਿੱਚ ਕਮੇਟੀ ਵੱਲੋਂ ਹਾਲੀਆ ਹਾਦਸਿਆਂ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਵੀ ਕੀਤਾ ਗਿਆ, ਜਿਸ ਅਧੀਨ ਹਰੇਕ ਪੀੜਤ ਪਰਿਵਾਰ ਨੂੰ 1-1 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.