IMG-LOGO
ਹੋਮ ਪੰਜਾਬ, ਰਾਸ਼ਟਰੀ, ਖੇਡਾਂ, CM ਭਗਵੰਤ ਮਾਨ ਨੇ ਫਲੋਰਿਸ ਜਾਨ ਬੋਵੇਲੈਂਡਰ ਨਾਲ ਕੀਤੀ ਮੁਲਾਕਾਤ,...

CM ਭਗਵੰਤ ਮਾਨ ਨੇ ਫਲੋਰਿਸ ਜਾਨ ਬੋਵੇਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ 'ਚ ਹਾਕੀ ਨੂੰ ਮਜ਼ਬੂਤ ਕਰਨ ਲਈ ਸਿਖਲਾਈ ਦਾ ਦਿੱਤਾ ਸੱਦਾ

Admin User - Apr 21, 2026 03:57 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੀਦਰਲੈਂਡ ਦੇ ਮਸ਼ਹੂਰ ਓਲੰਪੀਅਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵੇਲੈਂਡਰ ਨਾਲ ਮਹੱਤਵਪੂਰਨ ਮੁਲਾਕਾਤ ਕਰਦਿਆਂ ਸੂਬੇ ਵਿੱਚ ਹਾਕੀ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਵੱਡਾ ਕਦਮ ਚੁੱਕਿਆ। ਇਸ ਦੌਰਾਨ ਉਨ੍ਹਾਂ ਨੇ ਬੋਵਲੈਂਡਰ ਨੂੰ ਪੰਜਾਬ ਆ ਕੇ ਖਿਡਾਰੀਆਂ ਨੂੰ ਕੋਚਿੰਗ ਦੇਣ ਅਤੇ ਉਨ੍ਹਾਂ ਦੀ ਪ੍ਰਦਰਸ਼ਨ ਸਮਰੱਥਾ ਨੂੰ ਹੋਰ ਨਿਖਾਰਨ ਲਈ ਸੱਦਾ ਦਿੱਤਾ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿੱਚ ਖੇਡਾਂ ਦੇ ਮਾਹੌਲ ਅਤੇ ਖ਼ਾਸ ਕਰਕੇ ਹਾਕੀ ਦੀ ਸ਼ਾਨਦਾਰ ਵਿਰਾਸਤ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਕੌਮੀ ਖੇਡ ਹਾਕੀ ਨੂੰ ਦੁਬਾਰਾ ਉਸਦੀ ਪੁਰਾਣੀ ਸ਼ਾਨ ਤੱਕ ਲੈ ਕੇ ਜਾਣਾ ਹੈ। ਉਨ੍ਹਾਂ ਨੇ ਬੋਵਲੈਂਡਰ ਦੇ ਅਨੁਭਵ ਅਤੇ ਵਿਸ਼ਵ ਪੱਧਰੀ ਹੁਨਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗਾ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਜਲਦੀ ਹੀ Asian Champions Trophy ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ, ਜੋ ਸੂਬੇ ਲਈ ਇਤਿਹਾਸਕ ਮੌਕਾ ਹੋਵੇਗਾ। ਉਨ੍ਹਾਂ ਦੇ ਮੁਤਾਬਕ, ਇਸ ਤਰ੍ਹਾਂ ਦੇ ਅੰਤਰਰਾਸ਼ਟਰੀ ਟੂਰਨਾਮੈਂਟ ਨਾਲ ਪੰਜਾਬ ਦੀ ਪਛਾਣ ਵਿਸ਼ਵ ਹਾਕੀ ਨਕਸ਼ੇ 'ਤੇ ਹੋਰ ਮਜ਼ਬੂਤ ਹੋਵੇਗੀ।

ਉਨ੍ਹਾਂ ਨੇ ਪੰਜਾਬ ਦੇ ਹਾਕੀ ਨਾਲ ਡੂੰਘੇ ਨਾਤੇ ਨੂੰ ਉਜਾਗਰ ਕਰਦਿਆਂ ਕਿਹਾ ਕਿ ਭਾਰਤੀ ਹਾਕੀ ਵਿੱਚ ਪੰਜਾਬੀਆਂ ਦਾ ਯੋਗਦਾਨ ਬੇਮਿਸਾਲ ਰਿਹਾ ਹੈ। ਮਨਪ੍ਰੀਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਵਰਗੇ ਖਿਡਾਰੀਆਂ ਦੀ ਅਗਵਾਈ ਹੇਠ ਭਾਰਤ ਨੇ ਹਾਲੀਆ ਓਲੰਪਿਕ ਖੇਡਾਂ ਵਿੱਚ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕੀਤਾ।

ਸੰਸਾਰਪੁਰ, ਮਿੱਠਾਪੁਰ ਅਤੇ ਖੁਸਰੋਪੁਰ ਵਰਗੇ ਪਿੰਡਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਲਾਕੇ ਹਾਕੀ ਦੇ ਨਰਸਰੀ ਵਜੋਂ ਜਾਣੇ ਜਾਂਦੇ ਹਨ, ਜਿੱਥੋਂ ਕਈ ਓਲੰਪੀਅਨ ਖਿਡਾਰੀ ਨਿਕਲੇ ਹਨ।

ਆਪਣੇ ਸੋਸ਼ਲ ਮੀਡੀਆ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਖੁਸ਼ੀ ਜਤਾਈ ਕਿ ਫਲੋਰਿਸ ਜਾਨ ਬੋਵੇਲੈਂਡਰ ਨੇ ਪੰਜਾਬ ਆਉਣ ਲਈ ਸਹਿਮਤੀ ਦਿੱਤੀ ਹੈ ਅਤੇ ਉਹ ਆਉਣ ਵਾਲੇ ਮੁਕਾਬਲਿਆਂ ਤੋਂ ਪਹਿਲਾਂ ਪੰਜਾਬੀ ਖਿਡਾਰੀਆਂ ਨਾਲ ਆਪਣਾ ਤਜਰਬਾ ਸਾਂਝਾ ਕਰਨਗੇ। ਉਨ੍ਹਾਂ ਇਹ ਵੀ ਦ੍ਰਿੜ਼ਤਾ ਜਤਾਈ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਾਕੀ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.