IMG-LOGO
ਹੋਮ ਪੰਜਾਬ: ਦਲਜੀਤ ਸਿੰਘ ਚੀਮਾ ਨੇ ਮਾਨ ਸਰਕਾਰ ’ਤੇ ਕਰਜ਼ੇ ਨੂੰ ਲੈ...

ਦਲਜੀਤ ਸਿੰਘ ਚੀਮਾ ਨੇ ਮਾਨ ਸਰਕਾਰ ’ਤੇ ਕਰਜ਼ੇ ਨੂੰ ਲੈ ਕੇ ਨਿਸ਼ਾਨਾ ਸਾਧਿਆ, ਕਿਹਾ-ਪੰਜਾਬ ਦੇ ਖ਼ਜ਼ਾਨੇ ਦਾ ਹੋ ਰਿਹਾ ਗਲਤ ਇਸਤੇਮਾਲ

Admin User - Apr 21, 2026 05:48 PM
IMG

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਪੰਜਾਬ ਦੀ Aam Aadmi Party ਸਰਕਾਰ ਨੂੰ ਤਾਜ਼ਾ ਕਰਜ਼ੇ ਦੇ ਮਾਮਲੇ ’ਚ ਘੇਰਦੇ ਹੋਏ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਮਾਰਕਿਟ ਤੋਂ ਲਿਆ ਗਿਆ ਕਰੀਬ 1300 ਕਰੋੜ ਰੁਪਏ ਦਾ ਨਵਾਂ ਕਰਜ਼ਾ ਸੂਬੇ ਦੀ ਆਰਥਿਕਤਾ ’ਤੇ ਹੋਰ ਬੋਝ ਪਾ ਰਿਹਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਇਹ ਕਰਜ਼ਾ ਸੂਬੇ ਦੇ ਵਿਕਾਸ ਲਈ ਨਹੀਂ, ਸਗੋਂ ਦਿੱਲੀ ਵਿੱਚ ਬੈਠੀ ਆਪ ਲੀਡਰਸ਼ਿਪ ਦੇ ਖਰਚੇ ਪੂਰੇ ਕਰਨ ਲਈ ਵਰਤਿਆ ਜਾ ਰਿਹਾ ਹੈ। ਡਾ. ਚੀਮਾ ਮੁਤਾਬਕ, ਜੇ ਇਹ ਰੁਝਾਨ ਜਾਰੀ ਰਿਹਾ ਤਾਂ ਚੱਲਦੇ ਵਿੱਤੀ ਸਾਲ ਦੇ ਅੰਤ ਤੱਕ ਪੰਜਾਬ ’ਤੇ ਕੁੱਲ ਕਰਜ਼ਾ 4.5 ਲੱਖ ਕਰੋੜ ਰੁਪਏ ਤੋਂ ਵੀ ਪਾਰ ਹੋ ਸਕਦਾ ਹੈ, ਜੋ ਸੂਬੇ ਦੇ ਕੁੱਲ ਘਰੇਲੂ ਉਤਪਾਦ ਦਾ ਲਗਭਗ 46 ਫੀਸਦੀ ਬਣਦਾ ਹੈ।

ਉਨ੍ਹਾਂ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਸਰਕਾਰ ਵਿਕਾਸ ਪ੍ਰੋਜੈਕਟਾਂ ਲਈ ਲੋੜੀਂਦੀ ਰਕਮ ਵੀ ਖਰਚ ਨਹੀਂ ਕਰ ਰਹੀ, ਜਿਸ ਨਾਲ ਸੂਬੇ ਦੀ ਤਰੱਕੀ ਰੁਕ ਰਹੀ ਹੈ। ਇਸਦੇ ਨਾਲ ਹੀ, ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਰਕਾਰੀ ਫੰਡਾਂ ਦਾ ਵੱਡਾ ਹਿੱਸਾ ਇਸ਼ਤਿਹਾਰਬਾਜ਼ੀ, ਪ੍ਰਚਾਰ ਅਤੇ ਹੋਰ ਰਾਜਾਂ ਵਿੱਚ ਪਾਰਟੀ ਦੇ ਫੈਲਾਅ ’ਤੇ ਲਗਾਇਆ ਜਾ ਰਿਹਾ ਹੈ।

ਅਕਾਲੀ ਆਗੂ ਨੇ ਇਹ ਵੀ ਉਠਾਇਆ ਕਿ ਸਰਕਾਰੀ ਮੁਲਾਜ਼ਮ ਅਜੇ ਵੀ ਮਹਿੰਗਾਈ ਭੱਤੇ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਉਡੀਕ ਕਰ ਰਹੇ ਹਨ, ਜਦੋਂ ਕਿ ਸਰਕਾਰ ਵੱਲੋਂ ਪਬਲਿਸਿਟੀ ’ਤੇ ਵੱਡੇ ਪੱਧਰ ’ਤੇ ਖਰਚ ਜਾਰੀ ਹੈ।

ਅਖੀਰ ਵਿੱਚ, ਉਨ੍ਹਾਂ ਮੰਗ ਕੀਤੀ ਕਿ ਸੂਬੇ ਦੇ ਵਿੱਤੀ ਸਰੋਤਾਂ ਦੀ ਵਰਤੋਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਹੋ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.