IMG-LOGO
ਹੋਮ ਪੰਜਾਬ: ਮੋਗਾ ‘ਚ ਨਸ਼ਿਆਂ ਵਿਰੁੱਧ ਵੱਡਾ ਸਰਚ ਆਪ੍ਰੇਸ਼ਨ, ਪੁਲਿਸ ਵੱਲੋਂ ਹੌਟਸਪੌਟ...

ਮੋਗਾ ‘ਚ ਨਸ਼ਿਆਂ ਵਿਰੁੱਧ ਵੱਡਾ ਸਰਚ ਆਪ੍ਰੇਸ਼ਨ, ਪੁਲਿਸ ਵੱਲੋਂ ਹੌਟਸਪੌਟ ਇਲਾਕਿਆਂ ਦੀ ਘੇਰਾਬੰਦੀ

Admin User - Apr 22, 2026 05:04 PM
IMG

ਮੋਗਾ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਨੂੰ ਤੇਜ਼ ਕਰਦੇ ਹੋਏ ਪੁਲਿਸ ਵੱਲੋਂ ਇੱਕ ਵਿਸ਼ਾਲ ਸਰਚ ਅਤੇ ਚੈਕਿੰਗ ਆਪ੍ਰੇਸ਼ਨ ਚਲਾਇਆ ਗਿਆ। ਇਹ ਕਾਰਵਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਧੀਨ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਤਹਿਤ ਕੀਤੀ ਗਈ।

ਨਿਹਾਲ ਸਿੰਘ ਵਾਲਾ ਸਬ-ਡਿਵੀਜ਼ਨ ਵਿੱਚ ਡੀਐਸਪੀ ਅਨਵਰ ਅਲੀ ਦੀ ਅਗਵਾਈ ਹੇਠ ਨਸ਼ਾ ਪ੍ਰਭਾਵਿਤ ਖੇਤਰਾਂ ਅਤੇ ਹੌਟਸਪੌਟ ਥਾਵਾਂ ‘ਤੇ ਖ਼ਾਸ ਧਿਆਨ ਦਿੱਤਾ ਗਿਆ। ਪੁਲਿਸ ਨੇ ਪਹਿਲਾਂ ਹੀ ਸ਼ੱਕੀ ਇਲਾਕਿਆਂ ਦੀ ਪਹਿਚਾਣ ਕਰਕੇ ਉਨ੍ਹਾਂ ਦੀ ਘੇਰਾਬੰਦੀ ਕੀਤੀ ਅਤੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਲਗਭਗ 100 ਪੁਲਿਸ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਤੈਨਾਤ ਕੀਤੀਆਂ ਗਈਆਂ, ਜਿਨ੍ਹਾਂ ਨੇ ਸ਼ੱਕੀ ਵਿਅਕਤੀਆਂ ਅਤੇ ਥਾਵਾਂ ਦੀ ਗਹਿਰਾਈ ਨਾਲ ਜਾਂਚ ਕੀਤੀ।

ਪੁਲਿਸ ਅਧਿਕਾਰੀਆਂ ਮੁਤਾਬਕ ਇਸ ਮੁਹਿੰਮ ਦਾ ਮੁੱਖ ਮਕਸਦ ਨਸ਼ਿਆਂ ਦੀ ਸਪਲਾਈ ਅਤੇ ਵਰਤੋਂ ‘ਤੇ ਰੋਕ ਲਗਾਉਣ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ‘ਤੇ ਨਕੇਲ ਕੱਸਣਾ ਹੈ। ਮੋਗਾ ਪੁਲਿਸ ਨੇ ਇਹ ਵੀ ਸਪਸ਼ਟ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ, ਤਾਂ ਜੋ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਬਣੀ ਰਹੇ।

ਇਸਦੇ ਨਾਲ ਹੀ, ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਉਹ ਅੱਗੇ ਆਉਣ ਅਤੇ ਕਿਸੇ ਵੀ ਤਰ੍ਹਾਂ ਦੀ ਨਸ਼ੇ ਨਾਲ ਸੰਬੰਧਿਤ ਗਤੀਵਿਧੀ ਬਾਰੇ ਜਾਣਕਾਰੀ ਸਾਂਝੀ ਕਰਨ। ਸੂਚਨਾ ਦੇਣ ਲਈ ਮੋਗਾ ਪੁਲਿਸ ਕੰਟਰੋਲ ਰੂਮ ਅਤੇ ਸੇਫ ਪੰਜਾਬ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ, ਅਤੇ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖਣ ਦਾ ਭਰੋਸਾ ਦਿੱਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.