ਤਾਜਾ ਖਬਰਾਂ
ਕੈਨੇਡਾ ਦੇ ਸ਼ਹਿਰ Toronto ਵਿੱਚ ਪੁਲਿਸ ਵੱਲੋਂ ਇੱਕ ਵੱਡੇ ਠੱਗੀ ਮਾਮਲੇ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬੀ ਮੂਲ ਦਾ ਨੌਜਵਾਨ ਅਰਸ਼ਦੀਪ ਸਿੰਘ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ‘ਤੇ ਦੋਸ਼ ਹੈ ਕਿ ਉਹ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਬਜ਼ੁਰਗ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਉਸਾਰੀ (ਕੰਸਟਰਕਸ਼ਨ) ਦੇ ਨਾਂ ‘ਤੇ ਉਨ੍ਹਾਂ ਤੋਂ ਪੈਸੇ ਠੱਗਦਾ ਸੀ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਗਿਰੋਹ ਖ਼ਾਸ ਤੌਰ ‘ਤੇ ਉਹਨਾਂ ਘਰਾਂ ਦੀ ਪਛਾਣ ਕਰਦਾ ਸੀ ਜਿੱਥੇ ਸਿਰਫ਼ ਬਜ਼ੁਰਗ ਰਹਿੰਦੇ ਸਨ। ਮੁਲਜ਼ਮ ਆਪਣੇ ਆਪ ਨੂੰ ਸ਼ਹਿਰੀ ਅਧਿਕਾਰੀ ਦੱਸ ਕੇ ਘਰਾਂ ਦਾ ਜਾਇਜ਼ਾ ਲੈਂਦੇ ਅਤੇ ਕਹਿੰਦੇ ਕਿ ਇਮਾਰਤ ਵਿੱਚ ਤੁਰੰਤ ਮੁਰੰਮਤ ਦੀ ਲੋੜ ਹੈ। ਇਸ ਤੋਂ ਬਾਅਦ ਉਹ ਬਜ਼ੁਰਗਾਂ ‘ਤੇ ਦਬਾਅ ਬਣਾਉਂਦੇ ਕਿ ਜੇ ਮੁਰੰਮਤ ਨਾ ਕਰਵਾਈ ਗਈ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਰ ਦੇ ਮਾਹੌਲ ‘ਚ ਬਜ਼ੁਰਗ ਲੋਕ ਉਨ੍ਹਾਂ ਨੂੰ ਪੈਸੇ ਦੇਣ ਲਈ ਮਜਬੂਰ ਹੋ ਜਾਂਦੇ ਸਨ।
ਪੁਲਿਸ ਮੁਤਾਬਕ, ਇਹ ਗਤੀਵਿਧੀਆਂ 2024 ਤੋਂ ਲਗਾਤਾਰ ਚੱਲ ਰਹੀਆਂ ਸਨ। ਮਾਮਲੇ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਇੱਕ ਬਜ਼ੁਰਗ ਵਿਅਕਤੀ ਨੇ ਹਿੰਮਤ ਕਰਕੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਇਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਅਤੇ ਸਬੂਤ ਇਕੱਠੇ ਕਰਕੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗਿਰੋਹ ਨੇ ਕਈ ਹੋਰ ਬਜ਼ੁਰਗਾਂ ਨਾਲ ਵੀ ਇਸੇ ਤਰ੍ਹਾਂ ਧੋਖਾਧੜੀ ਕੀਤੀ ਹੋ ਸਕਦੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਇਸ ਤਰ੍ਹਾਂ ਦੀ ਠੱਗੀ ਦਾ ਸ਼ਿਕਾਰ ਹੋਇਆ ਹੈ ਤਾਂ ਉਹ ਅੱਗੇ ਆ ਕੇ ਸ਼ਿਕਾਇਤ ਦਰਜ ਕਰਵਾਏ। ਇਸ ਲਈ ਸੰਪਰਕ ਨੰਬਰ ਵੀ ਜਾਰੀ ਕੀਤਾ ਗਿਆ ਹੈ, ਤਾਂ ਜੋ ਹੋਰ ਪੀੜਤਾਂ ਦੀ ਮਦਦ ਕੀਤੀ ਜਾ ਸਕੇ।
ਟੋਰਾਂਟੋ ‘ਚ ਨਕਲੀ ਅਧਿਕਾਰੀ ਬਣ ਕੇ ਬਜ਼ੁਰਗਾਂ ਨਾਲ ਠੱਗੀ ਕਰਨ ਵਾਲਾ ਗਿਰੋਹ ਬੇਨਕਾਬ, ਅਰਸ਼ਦੀਪ ਸਿੰਘ ਕਾਬੂ
Get all latest content delivered to your email a few times a month.