IMG-LOGO
ਹੋਮ ਪੰਜਾਬ, ਰਾਸ਼ਟਰੀ, ਸਾਂਸਦ ਅੰਮ੍ਰਿਤਪਾਲ ਸਿੰਘ ਦੀ ਅੱਜ ਅਦਾਲਤ 'ਚ ਪੇਸ਼ੀ, ਪੁਲਿਸ ਰਿਮਾਂਡ...

ਸਾਂਸਦ ਅੰਮ੍ਰਿਤਪਾਲ ਸਿੰਘ ਦੀ ਅੱਜ ਅਦਾਲਤ 'ਚ ਪੇਸ਼ੀ, ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਸੁਣਵਾਈ

Admin User - Apr 25, 2026 11:12 AM
IMG

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਦੀ ਮਾਨਯੋਗ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਜਾਵੇਗਾ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਪੁਲਿਸ ਨੂੰ ਅੰਮ੍ਰਿਤਪਾਲ ਦਾ ਦੋ ਦਿਨਾਂ ਦਾ ਰਿਮਾਂਡ ਦਿੱਤਾ ਸੀ, ਜਿਸ ਦੀ ਮਿਆਦ ਅੱਜ ਖ਼ਤਮ ਹੋ ਰਹੀ ਹੈ। ਸੁਰੱਖਿਆ ਕਾਰਨਾਂ ਕਰਕੇ ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਜਾ ਰਹੀ ਹੈ।


ਅੰਮ੍ਰਿਤਪਾਲ ਸਿੰਘ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਕਰਮਵੀਰ ਸਿੰਘ ਅਤੇ ਐਡਵੋਕੇਟ ਰਿਤੁਰਾਜ ਸਿੰਘ ਨੇ ਦੱਸਿਆ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ 'ਤੇ ਲਗਾਇਆ ਗਿਆ ਰਾਸ਼ਟਰੀ ਸੁਰੱਖਿਆ ਐਕਟ (NSA) 22 ਅਪ੍ਰੈਲ ਨੂੰ ਖ਼ਤਮ ਹੋ ਗਿਆ ਸੀ। ਇਸ ਤੋਂ ਤੁਰੰਤ ਬਾਅਦ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਨੇ ਸਰਗਰਮੀ ਦਿਖਾਉਂਦਿਆਂ ਪਿਛਲੇ ਸਾਲ ਦੇ ਅਜਨਾਲਾ ਥਾਣਾ ਹਿੰਸਾ ਮਾਮਲੇ (FIR ਨੰਬਰ 39) ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਜ਼ਿਕਰਯੋਗ ਹੈ ਕਿ ਫਰਵਰੀ 2023 ਵਿੱਚ ਅਜਨਾਲਾ ਪੁਲਿਸ ਸਟੇਸ਼ਨ ਦੇ ਬਾਹਰ ਭਾਰੀ ਹੰਗਾਮਾ ਹੋਇਆ ਸੀ। ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸੈਂਕੜੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਨੂੰ ਰਿਹਾਅ ਕਰਵਾਉਣ ਲਈ ਬੈਰੀਕੇਡ ਤੋੜ ਕੇ ਥਾਣੇ ਅੰਦਰ ਪ੍ਰਵੇਸ਼ ਕੀਤਾ ਸੀ। ਇਸ ਦੌਰਾਨ ਹੋਈ ਹਿੰਸਕ ਝੜਪ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ।


ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਣੇ 41 ਲੋਕਾਂ ਵਿਰੁੱਧ ਕਤਲ ਦੀ ਕੋਸ਼ਿਸ਼ (ਧਾਰਾ 307), ਸਰਕਾਰੀ ਡਿਊਟੀ ਵਿੱਚ ਵਿਘਨ, ਦੰਗਾ ਫਸਾਦ ਅਤੇ ਅਪਰਾਧਿਕ ਸਾਜ਼ਿਸ਼ ਤਹਿਤ ਕੇਸ ਦਰਜ ਹੈ।


ਪੁਲਿਸ ਰਿਕਾਰਡ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਇਸ ਪੂਰੀ ਘਟਨਾ ਦਾ ਮੁੱਖ ਸਾਜ਼ਿਸ਼ਕਰਤਾ ਮੰਨਿਆ ਗਿਆ ਹੈ।


ਬਚਾਅ ਪੱਖ ਦੇ ਵਕੀਲਾਂ ਅਨੁਸਾਰ, ਇਸ ਮਾਮਲੇ ਵਿੱਚ ਨਾਮਜ਼ਦ ਹੋਰ ਕਈ ਸਾਥੀ ਪਹਿਲਾਂ ਹੀ ਅਦਾਲਤੀ ਪ੍ਰਕਿਰਿਆ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ NSA ਹਟਣ ਤੋਂ ਬਾਅਦ ਹੁਣ ਕਾਨੂੰਨੀ ਲੜਾਈ ਕੇਵਲ ਦਰਜ ਐਫਆਈਆਰ ਦੇ ਆਧਾਰ 'ਤੇ ਲੜੀ ਜਾਵੇਗੀ। ਅੱਜ ਦੀ ਪੇਸ਼ੀ ਤੋਂ ਬਾਅਦ ਇਹ ਸਪੱਸ਼ਟ ਹੋਵੇਗਾ ਕਿ ਅਦਾਲਤ ਰਿਮਾਂਡ ਵਧਾਉਂਦੀ ਹੈ ਜਾਂ ਅੰਮ੍ਰਿਤਪਾਲ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੰਦੀ ਹੈ।


ਅਪ੍ਰੈਲ 2023 ਵਿੱਚ ਮੋਗਾ ਦੇ ਰੋਡੇ ਪਿੰਡ ਤੋਂ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਲਗਾਤਾਰ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਜਿੱਥੋਂ ਉਸ ਨੇ ਜੇਲ੍ਹ ਵਿੱਚ ਰਹਿੰਦਿਆਂ ਹੀ ਲੋਕ ਸਭਾ ਚੋਣ ਜਿੱਤੀ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.