IMG-LOGO
ਹੋਮ ਪੰਜਾਬ: ਮੋਹਾਲੀ 'ਚ ਵਿਕਾਸ ਕਾਰਜਾਂ ਨੂੰ ਮਿਲੇਗੀ ਹੋਰ ਤੇਜ਼ੀ, ਫੰਡਾਂ ਦੀ...

ਮੋਹਾਲੀ 'ਚ ਵਿਕਾਸ ਕਾਰਜਾਂ ਨੂੰ ਮਿਲੇਗੀ ਹੋਰ ਤੇਜ਼ੀ, ਫੰਡਾਂ ਦੀ ਕੋਈ ਘਾਟ ਨਹੀਂ: ਵਿਧਾਇਕ ਕੁਲਵੰਤ ਸਿੰਘ

Admin User - Apr 26, 2026 09:36 PM
IMG

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਭਰ ਵਿੱਚ ਵਿਕਾਸ ਦੇ ਕੰਮ ਤੀਬਰ ਗਤੀ ਨਾਲ ਕਰਵਾ ਰਹੀ ਹੈ ਅਤੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਰਿਹਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਲਟਕ ਰਹੇ ਕਈ ਮਸਲਿਆਂ ਦਾ ਹੱਲ ਮੌਜੂਦਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਆਪਣੇ ਮੇਅਰ ਦੇ ਕਾਰਜਕਾਲ ਦਾ ਜ਼ਿਕਰ ਕਰਦੇ ਹੋਏ ਦੱਸਿਆ ਕਿ ਮੋਹਾਲੀ ਵਿੱਚ ਨਹਿਰੀ ਪਾਣੀ ਲਿਆਉਣ ਦਾ ਕੰਮ ਉਸ ਸਮੇਂ ਸਫਲ ਹੋਇਆ ਸੀ ਅਤੇ ਅੱਜ ਵੀ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸੁਚੱਜੇ ਢੰਗ ਨਾਲ ਯਕੀਨੀ ਬਣਾਈ ਜਾ ਰਹੀ ਹੈ।

ਵਿਧਾਇਕ ਨੇ ਦੱਸਿਆ ਕਿ ਸ਼ਹਿਰ ਵਿੱਚ ਟਿਊਬਵੈੱਲਾਂ ਦੀ ਸੰਭਾਲ ਮੋਹਾਲੀ ਕਾਰਪੋਰੇਸ਼ਨ ਅਤੇ ਗਮਾਡਾ ਦੋਵਾਂ ਵੱਲੋਂ ਕੀਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਸਾਫ਼ ਪਾਣੀ ਮਿਲਦਾ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਇਕੱਠੇ ਹੋ ਕੇ ਆਵਾਜ਼ ਉਠਾਉਣ ਅਤੇ ਐਸੋਸੀਏਸ਼ਨਾਂ ਦੇ ਜ਼ਰੀਏ ਬਿਲਡਰਾਂ ’ਤੇ ਦਬਾਅ ਬਣਾਇਆ ਜਾਵੇ, ਤਾਂ ਜੋ ਉਹ ਆਪਣੇ ਵਾਅਦੇ ਪੂਰੇ ਕਰਨ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਪ੍ਰੋਜੈਕਟਾਂ ਵਿੱਚ ਬਿਲਡਰਾਂ ਵੱਲੋਂ ਕੰਮ ਅਧੂਰਾ ਛੱਡਿਆ ਗਿਆ ਹੈ, ਉਨ੍ਹਾਂ ਨੂੰ ਪੂਰਾ ਕਰਵਾਉਣ ਉੱਤੇ ਜ਼ੋਰ ਦਿੱਤਾ ਜਾਵੇ, ਤਾਂ ਜੋ ਸਰਕਾਰ ਉਹ ਇਲਾਕੇ ਆਪਣੇ ਹਵਾਲੇ ਕਰਕੇ ਬਾਕੀ ਦੇ ਵਿਕਾਸ ਕਾਰਜ ਮੁਕੰਮਲ ਕਰ ਸਕੇ।

ਕੁਲਵੰਤ ਸਿੰਘ ਨੇ ਇਹ ਵੀ ਦੱਸਿਆ ਕਿ ਹਰ ਸੈਕਟਰ ਵਿੱਚ ਧਾਰਮਿਕ ਸਥਾਨਾਂ ਲਈ ਜਗ੍ਹਾ ਨਿਰਧਾਰਤ ਕੀਤੀ ਗਈ ਹੈ ਅਤੇ ਜਲਦ ਹੀ ਉਨ੍ਹਾਂ ਦੀ ਉਸਾਰੀ ਸੰਬੰਧੀ ਕਦਮ ਚੁੱਕੇ ਜਾਣਗੇ। ਇਸਦੇ ਨਾਲ ਹੀ ਗਮਾਡਾ ਵੱਲੋਂ ਮੋਹਾਲੀ ਕਾਰਪੋਰੇਸ਼ਨ ਨੂੰ ਲਗਭਗ 100 ਕਰੋੜ ਰੁਪਏ ਦੇਣ ਦੀ ਪ੍ਰਕਿਰਿਆ ਜਾਰੀ ਹੈ, ਜਿਸ ਨਾਲ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ।

ਇਸ ਮੌਕੇ ਵੱਖ-ਵੱਖ ਰਿਹਾਇਸ਼ੀ ਐਸੋਸੀਏਸ਼ਨਾਂ ਦੇ ਪ੍ਰਤੀਨਿਧੀ ਅਤੇ ਇਲਾਕੇ ਦੇ ਕਈ ਪ੍ਰਮੁੱਖ ਵਿਅਕਤੀ ਵੀ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.