IMG-LOGO
ਹੋਮ ਪੰਜਾਬ: ਡਿਊਟੀ ਦੌਰਾਨ ਖ਼ਜ਼ਾਨਾ ਦਫ਼ਤਰ 'ਚ ਏ.ਐਸ.ਆਈ. ਦੀ ਅਚਾਨਕ ਮੌਤ, ਸਿਹਤ...

ਡਿਊਟੀ ਦੌਰਾਨ ਖ਼ਜ਼ਾਨਾ ਦਫ਼ਤਰ 'ਚ ਏ.ਐਸ.ਆਈ. ਦੀ ਅਚਾਨਕ ਮੌਤ, ਸਿਹਤ ਵਿਗੜਣ ਕਾਰਨ ਹਸਪਤਾਲ 'ਚ ਤੋੜਿਆ ਦਮ

Admin User - Apr 27, 2026 05:59 PM
IMG

ਖ਼ਜ਼ਾਨਾ ਦਫ਼ਤਰ ਵਿੱਚ ਡਿਊਟੀ ਕਰ ਰਹੇ ਇੱਕ ਏ.ਐਸ.ਆਈ. ਦੀ ਅਚਾਨਕ ਸਿਹਤ ਵਿਗੜਣ ਕਾਰਨ ਮੌਤ ਹੋ ਜਾਣ ਦਾ ਦੁੱਖਦਾਈ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ, ਏ.ਐਸ.ਆਈ. ਚਰਨ ਮਸੀਹ, ਜੋ ਕਿ ਬੁੱਢਾ ਥੇਹ ਢਿਲਵਾਂ ਦੇ ਰਹਿਣ ਵਾਲੇ ਸਨ, ਡਿਊਟੀ ਦੌਰਾਨ ਅਚਾਨਕ ਬੇਹੋਸ਼ ਹੋ ਗਏ।

ਮੌਕੇ 'ਤੇ ਮੌਜੂਦ ਖ਼ਜ਼ਾਨਾ ਦਫ਼ਤਰ ਦੇ ਕਰਮਚਾਰੀਆਂ ਅਤੇ ਹੋਰ ਲੋਕਾਂ ਵੱਲੋਂ ਤੁਰੰਤ ਉਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪਰ ਉੱਥੇ ਮੌਜੂਦ ਡਿਊਟੀ ਡਾਕਟਰਾਂ ਨੇ ਜਾਂਚ ਕਰਨ ਉਪਰੰਤ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਸੰਬੰਧੀ ਥਾਣਾ ਸਿਟੀ ਦੇ ਸਬ ਇੰਸਪੈਕਟਰ ਪਰਵਿੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਗਈ ਹੈ। ਮ੍ਰਿਤਕ ਦੇ ਪੁੱਤਰ ਵਿਵੇਕ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 194 ਬੀ.ਐਨ.ਐਸ. ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ।

ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇ ਸ਼ਰੀਰ ਨੂੰ ਉਸਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਅਚਾਨਕ ਘਟਨਾ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.