IMG-LOGO
ਹੋਮ ਪੰਜਾਬ, ਰਾਸ਼ਟਰੀ, ਕੰਗਨਾ ਰਣੌਤ ਮਾਣਹਾਨੀ ਕੇਸ: ਬਠਿੰਡਾ ਅਦਾਲਤ 'ਚ ਗਵਾਹੀ ਨਾ ਹੋਣ...

ਕੰਗਨਾ ਰਣੌਤ ਮਾਣਹਾਨੀ ਕੇਸ: ਬਠਿੰਡਾ ਅਦਾਲਤ 'ਚ ਗਵਾਹੀ ਨਾ ਹੋਣ ਕਾਰਨ ਸੁਣਵਾਈ ਮੁਲਤਵੀ, ਹੁਣ 12 ਮਈ ਨੂੰ ਹੋਵੇਗੀ ਸੁਣਵਾਈ

Admin User - Apr 28, 2026 06:33 PM
IMG

ਬਠਿੰਡਾ ਦੀ ਅਦਾਲਤ ਵਿੱਚ ਅਦਾਕਾਰਾ ਤੇ ਸਾਂਸਦ ਕੰਗਨਾ ਰਣੌਤ ਵਿਰੁੱਧ ਦਰਜ ਮਾਣਹਾਨੀ ਮਾਮਲੇ ਦੀ ਅੱਜ ਹੋਣ ਵਾਲੀ ਸੁਣਵਾਈ ਕਿਸੇ ਨਤੀਜੇ ‘ਤੇ ਨਹੀਂ ਪਹੁੰਚ ਸਕੀ ਅਤੇ ਇਸ ਨੂੰ ਅਗਲੀ ਤਰੀਕ ਲਈ ਟਾਲ ਦਿੱਤਾ ਗਿਆ। ਇਹ ਮਾਮਲਾ ਬੀਬੀ ਮਹਿੰਦਰ ਕੌਰ ਵੱਲੋਂ ਦਾਇਰ ਕੀਤਾ ਗਿਆ ਹੈ, ਜਿਸ ਵਿੱਚ ਅੱਜ ਗਵਾਹਾਂ ਦੀ ਗਵਾਹੀ ਦਰਜ ਹੋਣੀ ਸੀ।

ਸੁਣਵਾਈ ਦੌਰਾਨ ਤਕਨੀਕੀ ਕਾਰਨਾਂ ਅਤੇ ਬਚਾਅ ਪੱਖ ਦੇ ਵਕੀਲਾਂ ਵੱਲੋਂ ਗਵਾਹਾਂ ਦੀ ਜਿਰ੍ਹਾ ਲਈ ਵਧੇਰੇ ਸਮਾਂ ਮੰਗਣ ਕਾਰਨ ਕੋਈ ਵੀ ਗਵਾਹੀ ਦਰਜ ਨਹੀਂ ਹੋ ਸਕੀ। ਇਸ ਕਰਕੇ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 12 ਮਈ ਲਈ ਨਿਰਧਾਰਿਤ ਕਰ ਦਿੱਤੀ।

ਅਦਾਲਤ ਵਿੱਚ ਬੀਬੀ ਮਹਿੰਦਰ ਕੌਰ ਦੇ ਪਤੀ ਲਾਭ ਸਿੰਘ ਅਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਰਹੇ। ਪੀੜਤ ਪੱਖ ਦੇ ਵਕੀਲਾਂ ਨੇ ਕਿਹਾ ਕਿ ਉਹ ਇਨਸਾਫ਼ ਲਈ ਲਗਾਤਾਰ ਕਾਨੂੰਨੀ ਲੜਾਈ ਲੜ ਰਹੇ ਹਨ ਅਤੇ ਉਨ੍ਹਾਂ ਨੂੰ ਅਦਾਲਤ ‘ਤੇ ਪੂਰਾ ਭਰੋਸਾ ਹੈ।

ਵਕੀਲ ਐਡਵੋਕੇਟ ਰਘਬੀਰ ਸਿੰਘ ਮੁਤਾਬਕ, ਅੱਜ ਸੁਰਜੀਤ ਸਿੰਘ ਫੂਲ ਅਤੇ ਗੁਰਪ੍ਰੀਤ ਸਿੰਘ ਦੀ ਗਵਾਹੀ ਹੋਣੀ ਸੀ। ਹਾਲਾਂਕਿ, ਸੁਰਜੀਤ ਸਿੰਘ ਫੂਲ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਹ ਹਸਪਤਾਲ ਵਿੱਚ ਦਾਖ਼ਲ ਹਨ ਅਤੇ ਅਦਾਲਤ ਨਹੀਂ ਪਹੁੰਚ ਸਕੇ। ਦੂਜੇ ਗਵਾਹ ਗੁਰਪ੍ਰੀਤ ਸਿੰਘ ਹਾਜ਼ਰ ਸਨ, ਪਰ ਬਚਾਅ ਪੱਖ ਨੇ ਪਹਿਲਾਂ ਸੁਰਜੀਤ ਸਿੰਘ ਦੀ ਗਵਾਹੀ ਕਰਵਾਉਣ ਦੀ ਮੰਗ ਕੀਤੀ, ਜਿਸ ਕਾਰਨ ਕਾਰਵਾਈ ਅੱਗੇ ਨਹੀਂ ਵੱਧ ਸਕੀ।

ਪੀੜਤ ਪੱਖ ਨੇ ਦੋਸ਼ ਲਾਇਆ ਕਿ ਬਚਾਅ ਪੱਖ ਕੋਲ ਪੱਕੇ ਸਬੂਤਾਂ ਦੀ ਕਮੀ ਹੈ ਅਤੇ ਉਹ ਕਾਰਵਾਈ ਨੂੰ ਲੰਬਾ ਖਿੱਚਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਉਮੀਦ ਜਤਾਈ ਕਿ ਆਉਣ ਵਾਲੀਆਂ ਤਰੀਕਾਂ ‘ਤੇ ਗਵਾਹੀਆਂ ਮੁਕੰਮਲ ਹੋਣਗੀਆਂ ਅਤੇ ਨਿਆਂ ਮਿਲੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.