ਤਾਜਾ ਖਬਰਾਂ
ਚੰਡੀਗੜ੍ਹ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਅੱਜ ਦੇਰ ਸ਼ਾਮ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਇਕ ਮਈ ਨੂੰ ਮਜ਼ਦੂਰ ਦਿਵਸ ਵਾਲੇ ਦਿਨ ਤੇ ਬੁਲਾਉਣ ਦਾ ਫੈਸਲਾ ਕੀਤਾ ਹੈ।
ਸੂਤਰਾਂ ਦੇ ਮੁਤਾਬਿਕ ਪਤਾ ਲੱਗਾ ਹੈ ਕਿ ਐਸ ਸੈਸ਼ਨ ਵਿੱਚ ਜਿੱਥੇ ਭਾਰਤੀ ਜਨਤਾ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਦੇ ਅੱਧੀ ਦਰਜਨ ਦੇ ਕਰੀਬ ਰਾਜਸਭਾ ਮੈਂਬਰਾਂ ਨੂੰ ਲਾਲਚ ਅਤੇ ਡਰਾ ਧਮਕਾ ਕੇ ਭਾਰਤੀ ਜਨਤਾ ਪਾਰਟੀ ਜੁਆਇਨ ਕਰਵਾਉਣ ਤੇ ਹੋਏ ਲੋਕਤੰਤਰ ਦੀ ਹੱਤਿਆ ਬਾਰੇ ਜਿੱਥੇ ਚਰਚਾ ਹੋਵੇਗੀ ਉੱਥੇ ਹੀ ਨਾਲ ਹੀ ਸੂਤਰ ਦੱਸਦੇ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਕ ਵਿੱਚ ਉਸ ਦੀ ਭਰੋਸਗੀ ਲਈ ਸਮੂਹ ਆਮ ਆਦਮੀ ਪਾਰਟੀ ਦੇ ਵਿਧਾਇਕ ਭਰੋਸਗੀ ਮਤਾ ਲਿਆ ਸਕਦੇ ਹਨ ।
Get all latest content delivered to your email a few times a month.