ਤਾਜਾ ਖਬਰਾਂ
ਚੰਡੀਗੜ੍ਹ; 29 ਅਪ੍ਰੈਲ 2026:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਦਿੱਲੀ ਪਹੁੰਚਣਗੇ ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚ ਇੱਕ ਔਰਤ ਵੀ ਹੈ। ਉਨ੍ਹਾਂ ਕਿਹਾ ਕਿ ਇਹਨਾਂ 11 ਪੰਜਾਬੀਆਂ ਦੇ ਦਿੱਲੀ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੁਨਰਵਾਸ ਅਤੇ ਭਵਿੱਖ ਦੀ ਰੋਜ਼ੀ-ਰੋਟੀ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਬੁੱਧਵਾਰ ਨੂੰ ਦਿੱਲੀ ਪਹੁੰਚਣਗੇ, ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਔਰਤ ਵੀ ਹੈ। ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ।" ਡਿਪੋਰਟ ਕੀਤੇ ਜਾ ਰਹੇ ਲੋਕਾਂ ਪ੍ਰਤੀ ਹਮਦਰਦੀ ਅਤੇ ਜਵਾਬਦੇਹੀ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ, "ਇਹ ਸਾਰੇ ਸਾਡੇ ਆਪਣੇ ਲੋਕ ਹਨ ਜਿਨ੍ਹਾਂ ਨੂੰ ਧੋਖੇਬਾਜ਼ ਏਜੰਟਾਂ ਨੇ ਗੁੰਮਰਾਹ ਕੀਤਾ ਅਤੇ ਉਹ ਵਿਦੇਸ਼ ਚਲੇ ਗਏ ਸਨ।"
ਧੋਖੇਬਾਜ਼ ਟਰੈਵਲ ਏਜੰਟਾਂ ਦੇ ਮੁੱਦੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਬਹੁਤ ਸਾਰੇ ਭੋਲੇ-ਭਾਲੇ ਲੋਕ ਧੋਖੇਬਾਜ਼ ਟਰੈਵਲ ਏਜੰਟਾਂ ਦੇ ਝਾਂਸੇ ਵਿੱਚ ਫਸ ਜਾਂਦੇ ਹਨ ਜੋ ਉਨ੍ਹਾਂ ਨੂੰ ਝੂਠੇ ਵਾਅਦਾ ਕਰਕੇ ਵਿਦੇਸ਼ ਭੇਜ ਦਿੰਦੇ ਹਨ। ਇਹ ਲੋਕ ਵੱਡੀਆਂ ਉਮੀਦਾਂ ਨਾਲ ਵਿਦੇਸ਼ ਚਲੇ ਜਾਂਦੇ ਹਨ ਪਰ ਅੰਤ ਵਿੱਚ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਜਾਂਦਾ ਹੈ। ਪੰਜਾਬ ਸਰਕਾਰ ਅਜਿਹੇ ਦੁਖਾਂਤ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਪ੍ਰਤੀ ਨਾਗਰਿਕਾਂ ਦੇ ਵਿਸ਼ਵਾਸ ਨੂੰ ਬਹਾਲ ਕਰਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਸਕਣ।
ਨੌਜਵਾਨਾਂ ਲਈ ਸੂਬੇ ਵਿੱਚ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਵੱਲੋਂ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਨੌਜਵਾਨ ਨੂੰ ਨੌਕਰੀ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ।"
Get all latest content delivered to your email a few times a month.