IMG-LOGO
ਹੋਮ ਪੰਜਾਬ, ਰਾਸ਼ਟਰੀ, ਰਾਜ ਸਭਾ ਮੈਂਬਰਾਂ ਦੀ ਬਗਾਵਤ ਮਗਰੋਂ CM ਮਾਨ ਐਕਸ਼ਨ 'ਚ;...

ਰਾਜ ਸਭਾ ਮੈਂਬਰਾਂ ਦੀ ਬਗਾਵਤ ਮਗਰੋਂ CM ਮਾਨ ਐਕਸ਼ਨ 'ਚ; 5 ਮਈ ਨੂੰ ਰਾਸ਼ਟਰਪਤੀ ਨੂੰ ਮਿਲ ਕੇ ਰੱਖਣਗੇ ਪੰਜਾਬ ਦਾ ਪੱਖ

Admin User - Apr 30, 2026 11:30 AM
IMG

ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਭੂਚਾਲ ਆ ਗਿਆ ਜਦੋਂ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਨੇ ਇੱਕੋ ਵੇਲੇ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਦਲ-ਬਦਲ ਲਿਆ। ਇਹ ਮਾਮਲਾ ਇਸ ਲਈ ਵੀ ਗੰਭੀਰ ਹੈ ਕਿਉਂਕਿ ਇਨ੍ਹਾਂ ਵਿੱਚੋਂ 6 ਮੈਂਬਰ ਸਿੱਧੇ ਤੌਰ 'ਤੇ ਪੰਜਾਬ ਨਾਲ ਸਬੰਧਤ ਹਨ। ਇਸ ਸਿਆਸੀ ਉਥਲ-ਪੁਥਲ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਆਉਣ ਵਾਲੀ 5 ਮਈ ਨੂੰ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਲੋਕਾਂ ਦੇ ਫ਼ਤਵੇ ਨੂੰ ਬਚਾਉਣ ਦੀ ਗੁਹਾਰ ਲਗਾਉਣਗੇ।


ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਪੁਸ਼ਟੀ ਕੀਤੀ ਹੈ ਕਿ ਰਾਸ਼ਟਰਪਤੀ ਜੀ ਨੇ ਉਨ੍ਹਾਂ ਨੂੰ ਮਿਲਣ ਲਈ ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਵਿਧਾਇਕਾਂ ਦੀ ਸਮੂਹਿਕ ਮੁਲਾਕਾਤ ਦੀ ਮੰਗ ਕੀਤੀ ਗਈ ਸੀ, ਪਰ ਪ੍ਰੋਟੋਕੋਲ ਦੇ ਚੱਲਦਿਆਂ ਸਿਰਫ਼ ਮੁੱਖ ਮੰਤਰੀ ਨੂੰ ਹੀ ਇਕੱਲੇ ਮਿਲਣ ਦਾ ਸੱਦਾ ਦਿੱਤਾ ਗਿਆ ਹੈ।


ਭਾਵੇਂ ਮੁਲਾਕਾਤ ਲਈ ਸਿਰਫ਼ ਮੁੱਖ ਮੰਤਰੀ ਨੂੰ ਸੱਦਿਆ ਗਿਆ ਹੈ, ਪਰ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਰਾਸ਼ਟਰਪਤੀ ਭਵਨ ਜਾਣਗੇ। ਉਨ੍ਹਾਂ ਕਿਹਾ ਕਿ ਮੇਰੇ ਸਾਥੀ ਵਿਧਾਇਕ ਬਾਹਰ ਰਹਿਣਗੇ, ਜਦਕਿ ਮੈਂ ਅੰਦਰ ਜਾ ਕੇ ਪੰਜਾਬ ਦੀ ਆਵਾਜ਼ ਨੂੰ ਰਾਸ਼ਟਰਪਤੀ ਦੇ ਸਾਹਮਣੇ ਰੱਖਾਂਗਾ। ਉਨ੍ਹਾਂ ਇਸ ਕਦਮ ਨੂੰ ਲੋਕਤੰਤਰ ਦੀ ਰਾਖੀ ਲਈ ਚੁੱਕਿਆ ਗਿਆ ਇੱਕ ਜ਼ਰੂਰੀ ਕਦਮ ਦੱਸਿਆ ਹੈ।



ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਮੁੱਖ ਮੰਤਰੀ ਰਾਸ਼ਟਰਪਤੀ ਕੋਲ ਇਨ੍ਹਾਂ ਸਾਂਸਦਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰ ਸਕਦੇ ਹਨ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਮੁਲਾਕਾਤ ਤੋਂ ਬਾਅਦ ਹੀ ਅਗਲੀ ਰਣਨੀਤੀ ਦਾ ਖੁਲਾਸਾ ਕੀਤਾ ਜਾਵੇਗਾ। ਪੰਜਾਬ ਦੇ ਲੋਕਾਂ ਦੇ ਫ਼ਤਵੇ ਨਾਲ ਹੋਈ ਇਸ ਕਥਿਤ ਧੋਖਾਧੜੀ ਨੇ ਸੂਬੇ ਦੇ ਰਾਜਨੀਤਿਕ ਮਾਹੌਲ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ ਅਤੇ ਸਭ ਦੀਆਂ ਨਜ਼ਰਾਂ ਹੁਣ 5 ਮਈ ਦੀ ਇਸ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.