IMG-LOGO
ਹੋਮ ਪੰਜਾਬ: ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਹੱਲਾ ਬੋਲ: ਪੰਜਾਬ ਭਰ...

ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਹੱਲਾ ਬੋਲ: ਪੰਜਾਬ ਭਰ ’ਚ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; DC ਤੇ ਬਿਜਲੀ ਦਫ਼ਤਰਾਂ ਦੇ ਘੇਰਾਓ

Admin User - Apr 30, 2026 12:04 PM
IMG

ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਲੱਗ ਰਹੇ ਬਿਜਲੀ ਕੱਟਾਂ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਜ਼ੋਰਦਾਰ ਰੋਸ ਮੁਜ਼ਾਹਰੇ ਕੀਤੇ। ਅਕਾਲੀ ਦਲ ਦੇ ਵਰਕਰਾਂ ਨੇ ਜ਼ਿਲ੍ਹਾ ਹੈੱਡਕੁਆਰਟਰਾਂ, ਐੱਸ.ਡੀ.ਐੱਮ. ਦਫ਼ਤਰਾਂ ਅਤੇ ਬਿਜਲੀ ਨਿਗਮ (Powercom) ਦੇ ਦਫ਼ਤਰਾਂ ਅੱਗੇ ਧਰਨੇ ਦੇ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।


ਅਕਾਲੀ ਦਲ ਦੇ ਆਗੂਆਂ ਨੇ ਦੋਸ਼ ਲਾਇਆ ਕਿ ਮਾਨ ਸਰਕਾਰ 'ਕੁੰਭਕਰਨੀ ਨੀਂਦ' ਸੁੱਤੀ ਹੋਈ ਹੈ, ਜਿਸ ਨੂੰ ਜਗਾਉਣ ਲਈ ਸੜਕਾਂ 'ਤੇ ਉਤਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ 5 ਸਾਲਾਂ ਵਿੱਚ ਪਹਿਲੀ ਵਾਰ ਇੰਨੇ ਭਿਆਨਕ ਬਿਜਲੀ ਕੱਟ ਲੱਗ ਰਹੇ ਹਨ। ਅਕਾਲੀ ਦਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੇਲੇ ਪੰਜਾਬ 'ਬਿਜਲੀ ਸਰਪਲੱਸ' ਸੂਬਾ ਹੁੰਦਾ ਸੀ, ਪਰ ਅੱਜ ਕਿਸਾਨ ਅਤੇ ਵਪਾਰੀ ਬਿਜਲੀ ਦੀ ਕਿੱਲਤ ਕਾਰਨ ਬਰਬਾਦੀ ਦੇ ਕੰਢੇ 'ਤੇ ਹਨ।


ਮਲੋਟ: ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਨੇ ਤਹਿਸੀਲ ਕੰਪਲੈਕਸ ਵਿੱਚ ਧਰਨਾ ਦਿੱਤਾ। ਉਨ੍ਹਾਂ ਕਿਹਾ ਕਿ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਪੇਂਡੂ ਖੇਤਰਾਂ ਦਾ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਹੈ।


ਜਗਰਾਓਂ: ਇੱਥੇ ਬਿਜਲੀ ਬੋਰਡ ਦੇ ਐਕਸੀਅਨ ਦਫ਼ਤਰ ਦਾ ਘੇਰਾਓ ਕੀਤਾ ਗਿਆ। ਸਾਬਕਾ ਵਿਧਾਇਕ ਐੱਸ.ਆਰ. ਕਲੇਰ ਅਤੇ ਐੱਸ.ਜੀ.ਪੀ.ਸੀ. ਮੈਂਬਰ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਹੋਏ ਇਸ ਪ੍ਰਦਰਸ਼ਨ ਦੌਰਾਨ ਮੰਗ ਕੀਤੀ ਗਈ ਕਿ ਪਿੰਡਾਂ ਵਿੱਚ ਬਿਨਾਂ ਕੱਟ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ।


ਅਕਾਲੀ ਦਲ ਨੇ ਕਿਹਾ ਕਿ ਲੰਬੇ ਕੱਟਾਂ ਕਾਰਨ ਨਾ ਸਿਰਫ਼ ਘਰੇਲੂ ਖਪਤਕਾਰ ਪਰੇਸ਼ਾਨ ਹਨ, ਸਗੋਂ ਖੇਤੀਬਾੜੀ ਅਤੇ ਸਨਅਤੀ ਖੇਤਰ ਦਾ ਵੀ ਵੱਡਾ ਨੁਕਸਾਨ ਹੋ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਸਪਲਾਈ ਵਿੱਚ ਸੁਧਾਰ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।


ਇਨ੍ਹਾਂ ਰੋਸ ਪ੍ਰਦਰਸ਼ਨਾਂ ਦੌਰਾਨ ਵਰਕਰਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ, ਜਿਸ ਨੇ ਸੂਬਾ ਪ੍ਰਸ਼ਾਸਨ ਲਈ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਅਕਾਲੀ ਦਲ ਨੇ ਮੰਗ ਪੱਤਰ ਸੌਂਪਦਿਆਂ ਜਲਦੀ ਤੋਂ ਜਲਦੀ ਬਿਜਲੀ ਦੀ ਸਥਿਤੀ ਸੁਧਾਰਨ ਦੀ ਮੰਗ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.