IMG-LOGO
ਹੋਮ ਪੰਜਾਬ: ਮਲੋਟ 'ਚ ਬੇਅਦਬੀ ਦੀ ਘਟਨਾ ਨਾਲ ਤਣਾਅ: ਗੁਟਕਾ ਸਾਹਿਬ ਦੇ...

ਮਲੋਟ 'ਚ ਬੇਅਦਬੀ ਦੀ ਘਟਨਾ ਨਾਲ ਤਣਾਅ: ਗੁਟਕਾ ਸਾਹਿਬ ਦੇ ਅੰਗ ਗਲੀਆਂ 'ਚ ਖਿੰਡੇ ਮਿਲੇ; ਪੁਲਿਸ ਵੱਲੋਂ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

Admin User - May 01, 2026 11:38 AM
IMG

ਪੰਜਾਬ ਵਿੱਚ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ਦੇ ਬਾਵਜੂਦ ਸ਼ਰਾਰਤੀ ਅਨਸਰਾਂ ਵੱਲੋਂ ਅਮਨ-ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਤਾਜ਼ਾ ਮਾਮਲਾ ਮਲੋਟ ਦੇ ਇੰਦਰਾ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਗੁਟਕਾ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਹੋਣ ਕਾਰਨ ਸਥਾਨਕ ਲੋਕਾਂ ਅਤੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।


ਜਾਣਕਾਰੀ ਅਨੁਸਾਰ, ਇੰਦਰਾ ਨਗਰ ਦੀਆਂ ਗਲੀਆਂ ਵਿੱਚ ਗੁਟਕਾ ਸਾਹਿਬ ਦੇ 20 ਤੋਂ ਵੱਧ ਪਾਵਨ ਅੰਗ ਖਿੰਡੇ ਹੋਏ ਮਿਲੇ। ਘਟਨਾ ਦਾ ਪਤਾ ਲੱਗਦਿਆਂ ਹੀ ਇਲਾਕਾ ਨਿਵਾਸੀਆਂ ਨੇ ਤੁਰੰਤ ਇਨ੍ਹਾਂ ਅੰਗਾਂ ਨੂੰ ਪੂਰੀ ਮਰਿਆਦਾ ਅਤੇ ਸਤਿਕਾਰ ਨਾਲ ਇਕੱਠਾ ਕੀਤਾ ਅਤੇ ਇੱਕ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ। ਸੰਗਤਾਂ ਨੇ ਇਸ ਘਟਨਾ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ।


ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਮਲੋਟ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ। ਦੂਜੇ ਪਾਸੇ, ਇਸ ਘਟਨਾ ਤੋਂ ਬਾਅਦ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਗੁਰਦੁਆਰਾ ਸ੍ਰੀ ਭਾਈ ਜਗਤਾ ਜੀ ਵਿਖੇ ਇੱਕ ਹੰਗਾਮੀ ਮੀਟਿੰਗ ਬੁਲਾਈ। ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਨਵੇਂ ਕਾਨੂੰਨ ਤਹਿਤ ਸਖ਼ਤ ਸਜ਼ਾ ਦਿੱਤੀ ਜਾਵੇ।


ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਘਿਨਾਣੀ ਹਰਕਤ ਕਿਸ ਨੇ ਕੀਤੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਅਫਵਾਹ 'ਤੇ ਯਕੀਨ ਨਾ ਕਰਨ ਦੀ ਅਪੀਲ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.