IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਸ਼ੈਪਰਟਨ 'ਚ ਅਕਾਲੀ ਦਲ ਦੀ ਮਜ਼ਬੂਤ ਦਸਤਕ: ਕਿਸਾਨਾਂ ਨੇ ਭਰੀ...

ਸ਼ੈਪਰਟਨ 'ਚ ਅਕਾਲੀ ਦਲ ਦੀ ਮਜ਼ਬੂਤ ਦਸਤਕ: ਕਿਸਾਨਾਂ ਨੇ ਭਰੀ ਹਾਮੀ; 2027 'ਚ ਸੁਖਬੀਰ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਾਉਣ ਦਾ ਲਿਆ ਅਹਿਦ

Admin User - May 02, 2026 01:56 PM
IMG

ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸ਼ੈਪਰਟਨ ਦੇ ਮੋਹਰੀ ਪੰਜਾਬੀ ਕਿਸਾਨਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਦੀ ਅਗਵਾਈ ਹੇਠ ਹੋਈ ਇੱਕ ਵਿਸ਼ੇਸ਼ ਇਕੱਤਰਤਾ ਵਿੱਚ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਅਕਾਲੀ ਦਲ ਦੀਆਂ ਨੀਤੀਆਂ ਪ੍ਰਤੀ ਆਪਣਾ ਭਰੋਸਾ ਪ੍ਰਗਟਾਇਆ ਅਤੇ ਸੂਬੇ ਦੇ ਉਜਵਲ ਭਵਿੱਖ ਲਈ ਪਾਰਟੀ ਦਾ ਸਾਥ ਦੇਣ ਦਾ ਐਲਾਨ ਕੀਤਾ।


ਸੰਗਤ ਨੂੰ ਸੰਬੋਧਨ ਕਰਦਿਆਂ ਤਜਿੰਦਰ ਸਿੰਘ ਮਿਡੂਖੇੜਾ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ ਗੁਰਪ੍ਰੀਤ ਸਿੰਘ ਝੱਬਰ ਨੇ ਅਕਾਲੀ ਦਲ ਦੇ ਸ਼ਾਸਨਕਾਲ ਦੌਰਾਨ ਹੋਏ ਇਤਿਹਾਸਕ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ। ਆਗੂਆਂ ਨੇ ਯਾਦ ਕਰਵਾਇਆ ਕਿ ਕਿਵੇਂ ਅਕਾਲੀ ਸਰਕਾਰਾਂ ਨੇ:


ਕਿਸਾਨਾਂ ਲਈ ਟਿਊਬਵੈੱਲ ਕੁਨੈਕਸ਼ਨ ਅਤੇ ਫੋਕਲ ਪੁਆਇੰਟਾਂ ਦੀ ਸਥਾਪਨਾ ਕੀਤੀ।


ਏਅਰਪੋਰਟ, ਫੋਰ-ਲੇਨ ਸੜਕਾਂ ਅਤੇ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਤਿਆਰ ਕੀਤਾ।


ਧਾਰਮਿਕ ਅਸਥਾਨਾਂ ਦਾ ਸੁੰਦਰੀਕਰਨ ਅਤੇ ਸ਼ਾਨਦਾਰ ਯਾਦਗਾਰਾਂ ਦੀ ਉਸਾਰੀ ਕਰਵਾਈ।


ਮੀਟਿੰਗ ਦੌਰਾਨ ਅਕਾਲੀ ਆਗੂਆਂ ਨੇ ਮੌਜੂਦਾ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਪੰਜਾਬ ਵਿੱਚ ਨਸ਼ਾ ਬੇਕਾਬੂ ਹੋ ਚੁੱਕਾ ਹੈ, ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੈ ਅਤੇ ਵਿਕਾਸ ਦੇ ਕੰਮ ਪੂਰੀ ਤਰ੍ਹਾਂ ਠੱਪ ਪਏ ਹਨ। ਉਨ੍ਹਾਂ ਹਾਜ਼ਰ ਕਿਸਾਨਾਂ ਅਤੇ ਸੰਗਤ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇ ਤਾਂ ਜੋ ਪੰਜਾਬ ਨੂੰ ਮੁੜ ਤਰੱਕੀ ਦੀ ਲੀਹ 'ਤੇ ਲਿਆਂਦਾ ਜਾ ਸਕੇ।


ਇਸ ਮੌਕੇ ਇੱਕ ਅਹਿਮ ਸਾਹਿਤਕ ਕਾਰਜ ਵੀ ਨੇਪਰੇ ਚੜ੍ਹਿਆ, ਜਿੱਥੇ ਗਿਆਨੀ ਸੰਤੋਖ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਨਾਮੱਤੀ ਅਤੇ ਜੇਤੂ ਇਤਿਹਾਸ 'ਤੇ ਲਿਖੀ ਗਈ ਵਿਸ਼ੇਸ਼ ਕਿਤਾਬ ਜਾਰੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਹ ਕਿਤਾਬ ਨਵੀਂ ਪੀੜ੍ਹੀ ਨੂੰ ਪੰਥਕ ਜਥੇਬੰਦੀ ਦੇ ਸੰਘਰਸ਼ੀ ਇਤਿਹਾਸ ਤੋਂ ਜਾਣੂ ਕਰਵਾਉਣ ਵਿੱਚ ਸਹਾਈ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਸਖ਼ਸ਼ੀਅਤਾਂ ਅਤੇ ਪਾਰਟੀ ਵਰਕਰ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.