IMG-LOGO
ਹੋਮ ਪੰਜਾਬ: ਲੱਖੋਵਾਲ ਨੇੜੇ ਤਿੱਬੜੀ ਰੋਡ ‘ਤੇ ਭਿਆਨਕ ਹਾਦਸਾ: ਪੀ.ਆਰ.ਟੀ.ਸੀ. ਬੱਸ ਨਾਲ...

ਲੱਖੋਵਾਲ ਨੇੜੇ ਤਿੱਬੜੀ ਰੋਡ ‘ਤੇ ਭਿਆਨਕ ਹਾਦਸਾ: ਪੀ.ਆਰ.ਟੀ.ਸੀ. ਬੱਸ ਨਾਲ ਟੱਕਰ ‘ਚ ਦੋ ਨੌਜਵਾਨਾਂ ਦੀ ਮੌਤ, ਪਰਿਵਾਰਾਂ ‘ਚ ਮਾਤਮ

Admin User - May 05, 2026 06:19 PM
IMG

ਪਿੰਡ ਲੱਖੋਵਾਲ ਨੇੜੇ ਤਿੱਬੜੀ ਰੋਡ ‘ਤੇ ਬੀਤੀ ਰਾਤ ਇਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਦੋ ਨੌਜਵਾਨਾਂ ਦੀ ਜਾਨ ਚਲੀ ਗਈ। ਇਹ ਹਾਦਸਾ ਰਾਤ ਲਗਭਗ 10 ਤੋਂ 10:30 ਵਜੇ ਦੇ ਵਿਚਕਾਰ ਉਸ ਸਮੇਂ ਵਾਪਰਿਆ, ਜਦੋਂ ਇੱਕ ਮੋਟਰਸਾਈਕਲ ‘ਤੇ ਸਵਾਰ ਦੋਵੇਂ ਵਿਅਕਤੀ ਆਪਣੇ ਕੰਮ ਤੋਂ ਵਾਪਸ ਘਰ ਆ ਰਹੇ ਸਨ।

ਜਦੋਂ ਉਹ ਗੇਟ ਨੰਬਰ 1 ਦੇ ਕੋਲ ਪਹੁੰਚੇ, ਤਾਂ ਸਾਹਮਣੇ ਤੋਂ ਆ ਰਹੀ ਚੰਡੀਗੜ੍ਹ ਡਿਪੂ ਦੀ ਪੀ.ਆਰ.ਟੀ.ਸੀ. ਬੱਸ ਨਾਲ ਉਹਨਾਂ ਦੀ ਭਿਆਨਕ ਟੱਕਰ ਹੋ ਗਈ। ਚਸ਼ਮਦੀਦਾਂ ਮੁਤਾਬਕ, ਬੱਸ ਦੀ ਰਫ਼ਤਾਰ ਕਾਫ਼ੀ ਤੇਜ਼ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਗਲਤ ਪਾਸੇ ਤੋਂ ਆ ਰਹੀ ਸੀ। ਟੱਕਰ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ।

ਮ੍ਰਿਤਕਾਂ ਦੀ ਪਛਾਣ ਸੁਰਿੰਦਰ ਪਾਲ (ਲਗਭਗ 45 ਸਾਲ) ਅਤੇ ਸਾਜਨ (ਲਗਭਗ 26-27 ਸਾਲ) ਵਜੋਂ ਹੋਈ ਹੈ, ਜੋ ਦੋਵੇਂ ਪਿੰਡ ਲੱਖੋਵਾਲ ਦੇ ਵਸਨੀਕ ਅਤੇ ਆਪਸੀ ਰਿਸ਼ਤੇਦਾਰ ਸਨ। ਸਾਜਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਅਜੇ ਵਿਆਹਿਆ ਨਹੀਂ ਸੀ, ਜਦਕਿ ਸੁਰਿੰਦਰ ਪਾਲ ਪਿੱਛੇ ਛੋਟੇ ਬੱਚੇ ਛੱਡ ਗਿਆ ਹੈ।

ਇਸ ਹਾਦਸੇ ਨਾਲ ਦੋਵੇਂ ਪਰਿਵਾਰਾਂ ‘ਚ ਗਹਿਰਾ ਦੁੱਖ ਛਾ ਗਿਆ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੀੜਤ ਪਰਿਵਾਰਾਂ ਨੇ ਦੋਸ਼ ਲਾਇਆ ਹੈ ਕਿ ਸਰਕਾਰੀ ਬੱਸਾਂ ਦੇ ਡਰਾਈਵਰ ਸਮੇਂ ਦੀ ਦੌੜ ਵਿੱਚ ਬੇਹੱਦ ਤੇਜ਼ ਅਤੇ ਬੇਪਰਵਾਹੀ ਨਾਲ ਵਾਹਨ ਚਲਾਉਂਦੇ ਹਨ, ਜਿਸ ਕਾਰਨ ਅਜਿਹੀਆਂ ਦੁਖਦ ਘਟਨਾਵਾਂ ਵਾਪਰ ਰਹੀਆਂ ਹਨ।

ਉਹਨਾਂ ਨੇ ਮੰਗ ਕੀਤੀ ਹੈ ਕਿ ਸੰਬੰਧਿਤ ਬੱਸ ਡਰਾਈਵਰ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਰਾਤ ਦੇ ਸਮੇਂ ਬੱਸਾਂ ਦੀ ਰਫ਼ਤਾਰ ‘ਤੇ ਨਿਯੰਤਰਣ ਲਗਾਇਆ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿੱਤਾ ਜਾਵੇ।

ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਹਾਲਾਤ ਕਾਬੂ ਵਿੱਚ ਕਰਦੇ ਹੋਏ ਬੱਸ ਨੂੰ ਜ਼ਬਤ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.