IMG-LOGO
ਹੋਮ ਪੰਜਾਬ: ਅੰਮ੍ਰਿਤਪਾਲ ਸਿੰਘ ਮਾਮਲਾ: ਅੰਮ੍ਰਿਤਸਰ ਸੈਸ਼ਨ ਕੋਰਟ 'ਚ ਸੁਣਵਾਈ, ਡਿਸਚਾਰਜ ਅਰਜ਼ੀ...

ਅੰਮ੍ਰਿਤਪਾਲ ਸਿੰਘ ਮਾਮਲਾ: ਅੰਮ੍ਰਿਤਸਰ ਸੈਸ਼ਨ ਕੋਰਟ 'ਚ ਸੁਣਵਾਈ, ਡਿਸਚਾਰਜ ਅਰਜ਼ੀ ‘ਤੇ 11 ਮਈ ਨੂੰ ਪੰਜਾਬ ਸਰਕਾਰ ਦੇਵੇਗੀ ਜਵਾਬ

Admin User - May 07, 2026 06:04 PM
IMG

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ ਦੀ ਸੁਣਵਾਈ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਹੋਈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਪੱਖੋਂ ਵਕੀਲ ਰੀਤੂ ਰਾਜ ਸਿੰਘ ਸੰਧੂ ਅਦਾਲਤ ਵਿੱਚ ਪੇਸ਼ ਹੋਏ। ਸੁਣਵਾਈ ਮਗਰੋਂ ਉਨ੍ਹਾਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਦਾਲਤ ਵਿੱਚ ਇੱਕ ਮਹੱਤਵਪੂਰਨ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲਗਾਏ ਗਏ ਚਾਰਜਾਂ ਨੂੰ ਗਲਤ ਅਤੇ ਬੇਬੁਨਿਆਦ ਕਰਾਰ ਦਿੰਦਿਆਂ ਉਨ੍ਹਾਂ ਨੂੰ ਕੇਸ ਤੋਂ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ।

ਵਕੀਲ ਸੰਧੂ ਨੇ ਕਿਹਾ ਕਿ ਚਲਾਨ ਅਤੇ ਕੇਸ ਨਾਲ ਸੰਬੰਧਿਤ ਸਾਰੇ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਇਹ ਅਰਜ਼ੀ ਤਿਆਰ ਕੀਤੀ ਗਈ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਜਿਨ੍ਹਾਂ ਧਾਰਾਵਾਂ ਹੇਠ ਅੰਮ੍ਰਿਤਪਾਲ ਸਿੰਘ ‘ਤੇ ਕੇਸ ਦਰਜ ਕੀਤਾ ਗਿਆ ਹੈ, ਉਹ ਉਪਲਬਧ ਤੱਥਾਂ ਅਤੇ ਸਬੂਤਾਂ ਨਾਲ ਮੇਲ ਨਹੀਂ ਖਾਂਦੀਆਂ। ਇਸ ਲਈ ਅਦਾਲਤ ਨੂੰ ਉਨ੍ਹਾਂ ਨੂੰ ਇਨ੍ਹਾਂ ਦੋਸ਼ਾਂ ਤੋਂ ਬਰੀ ਕਰਨਾ ਚਾਹੀਦਾ ਹੈ।

ਅਦਾਲਤ ਵੱਲੋਂ ਹੁਣ ਇਸ ਅਰਜ਼ੀ ‘ਤੇ ਪੰਜਾਬ ਸਰਕਾਰ ਨੂੰ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਗਿਆ ਹੈ। ਸਰਕਾਰੀ ਪੱਖ 11 ਮਈ ਨੂੰ ਆਪਣਾ ਰਿਪਲਾਈ ਅਦਾਲਤ ਵਿੱਚ ਪੇਸ਼ ਕਰੇਗਾ, ਜਿਸ ਤੋਂ ਬਾਅਦ ਕੇਸ ਦੀ ਅਗਲੀ ਸੁਣਵਾਈ ਅਤੇ ਕਾਰਵਾਈ ਕੀਤੀ ਜਾਵੇਗੀ।

ਵਕੀਲ ਨੇ ਇਹ ਵੀ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਹਰ ਤਰੀਕ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਲਗਾਈ ਜਾ ਰਹੀ ਹੈ। ਉਹ ਇਸ ਵੇਲੇ ਵੀ ਉਸੇ ਸੁਰੱਖਿਅਤ ਸੈੱਲ ਵਿੱਚ ਰੱਖੇ ਗਏ ਹਨ, ਜਿੱਥੇ ਪਹਿਲਾਂ ਤੋਂ ਮੌਜੂਦ ਸਨ। ਉਨ੍ਹਾਂ ਮੁਤਾਬਕ ਜਾਂਚ ਦੌਰਾਨ ਅਜੇ ਤੱਕ ਕੋਈ ਨਵਾਂ ਗੰਭੀਰ ਤੱਥ ਸਾਹਮਣੇ ਨਹੀਂ ਆਇਆ ਅਤੇ ਬਚਾਅ ਪੱਖ ਅਦਾਲਤ ਵਿੱਚ ਆਪਣਾ ਪੱਖ ਮਜ਼ਬੂਤੀ ਨਾਲ ਰੱਖ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.