IMG-LOGO
ਹੋਮ ਪੰਜਾਬ: ਲੁਧਿਆਣਾ ANTF ਦੀ ਵੱਡੀ ਕਾਰਵਾਈ: 512 ਗ੍ਰਾਮ ਹੈਰੋਇਨ ਤੇ ਥਾਰ...

ਲੁਧਿਆਣਾ ANTF ਦੀ ਵੱਡੀ ਕਾਰਵਾਈ: 512 ਗ੍ਰਾਮ ਹੈਰੋਇਨ ਤੇ ਥਾਰ ਸਮੇਤ 3 ਮੁਲਜ਼ਮ ਗ੍ਰਿਫ਼ਤਾਰ

Admin User - May 07, 2026 06:47 PM
IMG

ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਲੁਧਿਆਣਾ ਰੇਂਜ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਤਿੰਨ ਕਥਿਤ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 512 ਗ੍ਰਾਮ ਹੈਰੋਇਨ ਬਰਾਮਦ ਕਰਨ ਦੇ ਨਾਲ-ਨਾਲ ਤਸਕਰੀ ਵਿੱਚ ਵਰਤੀ ਜਾ ਰਹੀ ਕਾਲੇ ਰੰਗ ਦੀ ਮਹਿੰਦਰਾ ਥਾਰ ਗੱਡੀ ਵੀ ਜ਼ਬਤ ਕਰ ਲਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ ਢਾਈ ਕਰੋੜ ਰੁਪਏ ਅੰਕਣੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ANTF ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਦੇ ਰਈਆ ਇਲਾਕੇ ਨੇੜੇ ਇੱਕ ਥਾਰ ਗੱਡੀ ਵਿੱਚ ਕੁਝ ਵਿਅਕਤੀ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਸਪਲਾਈ ਕਰਨ ਲਈ ਜਾ ਰਹੇ ਹਨ। ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਤੁਰੰਤ ਖ਼ਾਸ ਨਾਕਾਬੰਦੀ ਕਰਕੇ ਇਲਾਕੇ ਵਿੱਚ ਜਾਲ ਵਿਛਾਇਆ ਗਿਆ। ਸ਼ੱਕੀ ਥਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਗੱਡੀ ਵਿੱਚੋਂ 512 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਮੌਕੇ ਪੁਲਿਸ ਨੇ ਗੱਡੀ ਵਿੱਚ ਸਵਾਰ ਤਿੰਨਾਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ।

ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਮਬੀਰ ਉਰਫ ਕਾਲੂ ਵਾਸੀ ਤਰਨਤਾਰਨ, ਮਨਪ੍ਰੀਤ ਉਰਫ ਸਾਹਿਲ ਵਾਸੀ ਅੰਮ੍ਰਿਤਸਰ ਅਤੇ ਸਾਜਨਦੀਪ ਉਰਫ ਸਾਜਨ ਵਾਸੀ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਕਰਮਬੀਰ ਉਰਫ ਕਾਲੂ ਪਹਿਲਾਂ ਤੋਂ ਹੀ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ ਅਤੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਸਮੇਤ ਹੋਰ ਮਾਮਲੇ ਦਰਜ ਹਨ।

ਸਬ-ਇੰਸਪੈਕਟਰ ਪੰਕਜ ਭਗਤ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਹੋਰ ਵੱਡੇ ਨਾਮਾਂ ਅਤੇ ਸਪਲਾਈ ਚੇਨ ਬਾਰੇ ਅਹਿਮ ਜਾਣਕਾਰੀਆਂ ਸਾਹਮਣੇ ਆ ਸਕਦੀਆਂ ਹਨ। ਜਾਂਚ ਏਜੰਸੀਆਂ ਇਹ ਵੀ ਖੰਗਾਲ ਰਹੀਆਂ ਹਨ ਕਿ ਹੈਰੋਇਨ ਦੀ ਇਹ ਖੇਪ ਕਿੱਥੋਂ ਮੰਗਵਾਈ ਗਈ ਸੀ ਅਤੇ ਇਸ ਨੂੰ ਅੱਗੇ ਕਿਹੜੇ ਇਲਾਕਿਆਂ ਵਿੱਚ ਸਪਲਾਈ ਕੀਤਾ ਜਾਣਾ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.